ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ

ਹੈਲਥ ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ


ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ :

ਕੋਲਕਾਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਸੀ ਤਾਂ ਜੋ ਕਿ ਕੋਈ ਵੀ ਅੰਸੁਖਾਵੀਂ ਘਟਨਾ ਨਾ ਵਾਪਰ ਸਕੇ ਪਰ ਪ੍ਰਸ਼ਾਸਨ ਨੇ ਕਲਕੱਤਾ ਦੀ ਘਟਨਾ ਤੋਂ ਬਾਅਦ ਕੋਈ ਸਬਕ ਨਹੀਂ ਲਿਆ ਜਿਸ ਦੇ ਚਲਦੇ 02 ਸਤੰਬਰ ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਫਿਰ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਹੋਣ ਸਮੇ ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ ਇਸ ਸਮੇਂ ਮਹਿਲਾ ਡਾਕਟਰ ਪੂਰੀ ਡਰੀ ਹੋਈ ਹੈ ਤੇ ਉਸਨੇ ਆਪਣੀ ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ। ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋ ਸਤੰਬਰ ਰਾਤ ਨੂੰ ਇੱਕ ਮਹਿਲਾ ਆਪਣੀ ਡਿਊਟੀ ਕਰਕੇ ਹੋਸਟਲ ਵਿੱਚ ਜਾ ਰਹੀ ਸੀ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ ਜੋਕਿ ਖੋਹ ਕਰਨ ਦੀ ਨੀਅਤ ਦੇ ਨਾਲ ਆਈਆ ਸੀ ਉਸ ਵਲੋ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਸਾਰੀ ਸੀਸੀਟੀਵੀ ਵੀਡੀਓ ਸਾਹਮਣੇ ਆ ਗਈ ਹੈ। ਉਹਨਾਂ ਕਿਹਾ ਕਿ ਇਹ ਛੇੜ ਛਾੜ ਦਾ ਕੋਈ ਮਾਮਲਾ ਨਹੀਂ ਹੈ। ਇਹ ਲੁੱਟਦੀ ਨੀਅਤ ਦਾ ਮਾਮਲਾ ਸੀ ਜਿੱਥੇ ਚਲਦੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਰੋਪੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਆਰੋਪੀ ਨੂੰ ਕਾਬੂ ਕਰ ਲਿਆ ਜਾਵੇਗਾ ਉੱਥੇ ਹੀ ਉਹਨਾਂ ਅਪੀਲ ਕੀਤੀ ਗਈ ਸੋਸ਼ਲ ਮੀਡੀਆ ਤੇ ਅਫਵਾਵਾਂ ਫੈਲਾਈਆਂ ਜਾ ਰਹੀਆਂ ਹਨ ਕਿ ਮਹਿਲਾ ਡਾਕਟਰ ਨਾਲ ਛੇੜ ਛਾੜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਖੋਹ ਕਰਨ ਦੀ ਨੀਤ ਨਾਲ ਨੌਜਵਾਨ ਅੰਦਰ ਦਾਖਿਲ ਹੋਇਆ ਸੀ ਤੇ ਉਸ ਵਲੋਂ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਡਾਕਟਰ ਡਰਦੇ ਮਾਰੇ ਹੋਸਟਲ ਦੇ ਅੰਦਰ ਚਲੀ ਗਈ।

Leave a Reply

Your email address will not be published. Required fields are marked *