ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ


ਜੰਡਿਆਲਾ ਗੁਰੂ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਮਾਂ-ਪੁੱਤ ਅਤੇ 8-9 ਸਾਲ ਦਾ ਬੱਚਾ ਸਵਾਰ ਹੋ ਕੇ ਪਿੰਡ ਭੰਗਵਾ ਵਲੋ ਆਪਣੇ ਸ਼ਹਿਰ ਜੰਡਿਆਲਾ ਗੁਰੂ ਨੂੰ ਵਾਪਿਸ ਆ ਰਹੇ ਸਨ। ਇਸ ਦੌਰਾਨ ਗਹਿਰੀ ਫਾਟਕ ਦੇ ਨੇੜੇ ਟਰੱਕ ਡ੍ਰਾਈਵਰ ਨੇ ਮੋਟਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਨਾਲ ਸਵਾਰ ਉਸ ਦੀ ਮਾਤਾ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ।
ਮ੍ਰਿਤਕਾਂ ਦੀ ਪਛਾਣ ਰਮਨ ਕੁਮਾਰ ਉਮਰ 24 ਸਾਲ ਅਤੇ ਉਸ ਦੀ ਮਾਤਾ ਸੁਮਿੱਤਰਾ ਵਜੋਂ ਹੋਈ ਹੈ। ਮ੍ਰਿਤਕ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਹਿਣ ਵਾਲੇ ਸਨ। ਜ਼ਖਮੀ ਬੱਚੇ ਦਾ ਨਾਮ ਨਿਖਲ ਦੱਸਿਆ ਜਾ ਰਿਹਾ ਹੈ ਜੋਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਜਾਂਚ ਆਰੰਭ ਕੀਤੀ।

Leave a Reply

Your email address will not be published. Required fields are marked *