ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਮੌਤ


ਕਪੂਰਥਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।
ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕੁਆਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

Leave a Reply

Your email address will not be published. Required fields are marked *