ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ


ਤਰਨਤਾਰਨ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਦੌਰਾਨ ਤਰਨਤਾਰਨ ਜ਼ਿਲ੍ਹੇ ‘ਚ ਪਿੰਡ ਡਾਲ ਇਲਾਕੇ ਵਿੱਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।
ਤਲਾਸ਼ੀ ਦੌਰਾਨ ਨਸ਼ਾ ਤਸਕਰ ਕੋਲੋ ਹੈਰੋਇਨ ਦਾ ਇੱਕ ਸ਼ੱਕੀ ਪੈਕੇਟ ਜਿਸ ਦਾ ਕੁੱਲ ਵਜ਼ਨ 678 ਗ੍ਰਾਮ ਸੀ, ਪੀਲੇ ਰੰਗ ਦੀ ਟੇਪ ਵਿੱਚ ਲਪੇਟਿਆ ਅਤੇ ਇੱਕ ਧਾਤ ਦੀ ਰਿੰਗ ਨਾਲ ਜੁੜਿਆ ਹੋਇਆ ਬਰਾਮਦ ਹੋਇਆ।
ਦੱਸਣਯੋਗ ਹੈ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਰ ਰੋਜ਼ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜ ਰਿਹਾ ਹੈ ਪਰ ਡਿਊਟੀ ‘ਤੇ ਮੁਸਤੈਦ ਬੀਐਸਐਫ ਤੇ ਪੰਜਾਬ ਪੁਲਿਸ ਜਵਾਬੀ ਕਾਰਵਾਈ ਕਰਕੇ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ।

Leave a Reply

Your email address will not be published. Required fields are marked *