ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਗ੍ਰਿਫ਼ਤਾਰ


ਖੰਨਾ, 5 ਸਤੰਬਰ,ਬੋਲੇ ਪੰਜਾਬ ਬਿਊਰੋ :


ਈਡੀ ਦੀ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਉਸ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ‘ਤੇ ਬੀਤੀ ਸਵੇਰੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਦੇਰ ਰਾਤ ਤੱਕ ਛਾਪੇਮਾਰੀ ਜਾਰੀ ਰਹੀ ਅਤੇ ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਦੀਪ ਸਿੰਘ ਨਾਗਰਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।