ਕਿਹਾ,ਮੁਫਤ ਬਿਜਲੀ ਦੀ ਸ਼ੇਖੀ ਮਾਰਨ ਵਾਲੀ ‘ਆਪ’ ਸਰਕਾਰ ਨੇ ਸਬਸਿਡੀ ਵੀ ਖਤਮ ਕੀਤੀ
ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਕੇ ਅਤੇ ਬਿਜਲੀ ‘ਤੇ 3 ਰੁਪਏ ਦੀ ਸਬਸਿਡੀ ਖਤਮ ਕਰਕੇ ਸਰਕਾਰ ਨੇ ਲੋਕਾਂ ‘ਤੇ ਆਰਥਿਕ ਬੋਝ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਲੋਕਾਂ ਨੂੰ ਕੋਈ ਨਵੀਂ ਰਾਹਤ ਦੇਣ ਦੀ ਬਜਾਏ ਸਰਕਾਰ ਨੇ ਉਨ੍ਹਾਂ ਨੂੰ ਮੁਸੀਬਤ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਅਸਰ ਹਰ ਚੀਜ਼ ਦੀਆਂ ਕੀਮਤਾਂ ‘ਤੇ ਪਵੇਗਾ, ਜਿਸ ਨਾਲ ਸੂਬੇ ‘ਚ ਮਹਿੰਗਾਈ ਵਧਣੀ ਤੈਅ ਹੈ।
ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਤੁਸੀਂ ਕਹਿੰਦੇ ਹੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਹਿਤੈਸ਼ੀ ਫੈਸਲੇ ਲੈਂਦੀ ਹੈ ਪਰ ਅੱਜ ਦੇ ਫੈਸਲੇ ਲੋਕ ਪੱਖੀ ਨਹੀਂ ਸਗੋਂ ਪੂਰੀ ਤਰ੍ਹਾਂ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਤਰਕ ਹੈ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣ ਨਾਲ ਸੂਬਾ ਸਰਕਾਰ ਦੀ ਆਮਦਨ ਵਧੇਗੀ, ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਸਰਕਾਰ ਆਪਣੀ ਆਮਦਨ ਵਧਾਉਣ ਲਈ ਜਨਤਾ ਦੀ ਲੁੱਟ ਕਿਉਂ ਕਰ ਰਹੀ ਹੈ। ਸਰਕਾਰ ਕੋਲ ਆਮਦਨ ਵਧਾਉਣ ਦੇ ਹੋਰ ਵੀ ਸਾਧਨ ਹਨ, ਪਰ ਸੂਬਾ ਸਰਕਾਰ ਉਨ੍ਹਾਂ ‘ਤੇ ਧਿਆਨ ਦੇਣ ਦੀ ਬਜਾਏ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਹੜੱਪਣ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਆਪਣੇ ਫੈਸਲਾ ਜਨਤਾ ਦੇ ਹਿੱਟ ਵਿਚ ਵਾਪਿਸ ਲੈਣੇ ਚਾਹੀਦੇ ਹਨ