ਪ.ਸ.ਸ.ਫ. ਵਲੋਂ ਸਾਂਝੇ ਫਰੰਟ ਦੇ ਆਗੂਆਂ ਅਤੇ ਵਰਕਰਾਂ ਤੇ ਦਰਜ ਕੀਤੇ ਪਰਚਿਆਂ ਦੀ ਨਿਖੇਧੀ

ਚੰਡੀਗੜ੍ਹ ਪੰਜਾਬ


ਜਿਮਨੀ ਚੋਣਾਂ ਮੌਕੇ ਸਰਕਾਰ ਦੇ ਝੂਠੇ ਪ੍ਰਚਾਰ ਨੂੰ ਲੋਕਾਂ ਦੀ ਕਚਹਿਰੀ ਵਿੱਚ ਕੀਤਾ ਜਾਵੇਗਾ ਪੇਸ਼


ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਨਾਮ ਵਰਤ ਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਦੇ ਆਮ ਆਦਮੀਆਂ ਤੋਂ ਖਾਸ ਬਣਨ ਦੇ ਨਾਲ ਹੀ ਆਪਣੀਆਂ ਮੰਗਾਂ ਲਈ ਸੰਰਘਸ਼ ਕਰਦੇ ਮਿਹਨਤਕਸ਼ ਲੋਕਾਂ ਤੇ ਤਸ਼ੱਦਦ ਕਰਨਾ ਆਰੰਭ ਕੀਤਾ ਹੋਇਆ ਹੈ। ਆਪਣੇ ਹੱਕਾਂ ਲਈ ਜੋ ਵੀ ਆਵਾਜ਼ ਉਠਾਉਂਦਾ ਹੈ ਉਸਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਕੇ ਪਰਚੇ ਦਰਜ ਕੀਤੇ ਜਾ ਰਹੇ ਹਨ। ਵੋਟਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਤੇ ਤੰਜ ਕੱਸਣ ਵਾਲੇ ਕਮੇਡੀਅਨ ਭਗਵੰਤ ਮਾਨ ਵਲੋਂ ਸੱਤਾ ਦਾ ਨਸ਼ਾ ਚੜ੍ਹਦਿਆਂ ਹੀ ਰਿਵਾਇਤੀ ਪਾਰਟੀਆਂ ਦੇ ਆਗੂਆਂ ਨਾਲੋਂ ਵੀ ਕਿਤੇ ਵੱਧ ਸੱਤਾ ਦਾ ਆਨੰਦ ਉਠਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਤਾਂ ਉਹਨਾਂ ਕੋਲ ਮੀਟਿੰਗ ਕਰਨ ਦਾ ਵੀ ਅਜੇ ਤੱਕ ਸਮਾਂ ਨਹੀਂ ਲੱਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਮਿਤੀ 3 ਸਤੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਚੰਡੀਗੜ੍ਹ ਵਿਖੇ ਕੀਤੇ ਸ਼ਾਂਤਮਈ ਪ੍ਰਦਰਸ਼ਨ ਨੂੰ ਨਾ ਸਹਿਣ ਕਰਦਿਆ ਚੰਡੀਗੜ੍ਹ ਪੁਲਿਸ ਪਾਸੋਂ ਸਾਂਝੇ ਫਰੰਟ ਦੇ ਆਗੂਆਂ ਅਤੇ ਵਰਕਰਾਂ ਤੇ ਪਰਚੇ ਦਰਜ ਕਰਵਾਏ ਗਏ ਹਨ, ਜਿਸਤੋਂ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਕੋਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਲੋਕ ਬਰਦਾਸ਼ਤ ਨਹੀਂ ਹਨ ਅਤੇ ਆਪਣੇ ਖਿਲਾਫ ਉੱਠਣ ਵਾਲੀ ਹਰ ਆਵਾਜ਼ ਨੂੰ ਹਿਟਲਰਸ਼ਾਹੀ ਢੰਗ ਨਾਲ ਦਬਾਇਆ ਜਾ ਰਿਹਾ ਹੈ। ਜੱਥੇਬੰਦੀ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਅਨਿਲ ਕੁਮਾਰ, ਅਮਰੀਕ ਸਿੰਘ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ, ਕੁਲਦੀਪ ਪੂਰੋਵਾਲ ਨੇ ਕਿਹਾ ਕਿ ਸਾਂਝੇ ਫਰੰਟ ਦੇ ਆਗੂਆਂ ਤੇ ਚੰਡੀਗੜ੍ਹ ਪੁਲਿਸ ਵਲੋਂ ਦਰਜ ਕੀਤੇ ਪਰਚਿਆਂ ਦੀ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ ਅਤੇ ਇਸਦੇ ਨਾਲ ਹੀ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਮੌਕੇ ਮੁੱਖ ਮੰੰਤਰੀ ਦੇ ਹੁਕਮਾਂ ਤੇ ਪੰਜਾਬ ਪੁਲਿਸ ਵਲੋਂ ਕੀਤੇ ਵਹਿਸ਼ਿਆਨਾ ਮੇਰੀ ਲਾਠੀਚਾਰਜ ਦੀ ਵੀ ਕੜ੍ਹੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਦਾ ਜਵਾਬ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜਿਮਨੀ ਚੋਣਾਂ ਮੌਕੇ ਜ਼ੋਰਦਾਰ ਢੰਗ ਨਾਲ ਦਿੱਤਾ ਜਾਵੇਗਾ ਅਤੇ ਜਿਮਨੀ ਚੋਣਾਂ ਵਾਲੇ ਹਲਕਿਆ ਅੰਦਰ ਸਰਕਾਰ ਦੇ ਉਮੀਦਵਾਰਾਂ ਵਿਰੁੱਧ ਰਾਜਸੀ ਪਾਰਟੀਆਂ ਵਾਂਗ ਪ੍ਰਚਾਰ ਕੀਤਾ ਜਾਵੇਗਾ ਅਤੇ ਸਰਕਾਰ ਅਤੇ ਮੁੱਖ ਮੰਤਰੀ ਦੇ ਝੂਠੇ ਪ੍ਰਚਾਰ ਨੂੰ ਵੀ ਲੋਕਾਂ ਦੀ ਕਚਹਿਰੀ ਵਿੱਚ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਤੇ ਵੀ ਐਸਮਾਂ ਲਗਾਉਣਾਂ ਵੀ ਸਰਕਾਰ ਦੀ ਨਾਕਾਮੀਂ ਨੂੰ ਦਰਸਾਉਂਦਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮੁੱਖ ਮੰਤਰੀ ਵਲੋਂ 10 ਸਤੰਬਰ ਨੂੰ ਸਾਂਝੇ ਫਰੰਟ ਦੇ ਆਗੂਆਂ ਨਾਲ ਮੀਟਿੰਗ ਨਾ ਕੀਤੀ ਗਈ ਤਾਂ ਅੱਗੇ ਤੌਂ ਸਰਕਾਰ ਦਾ ਬਾਈਕਾਟ ਕਰਦਿਆਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਮਨੋਹਰ ਲਾਲ ਸ਼ਰਮਾ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਸਿਮਰਜੀਤ ਬਰਾੜ, ਗੁਰਪ੍ਰੀਤ ਰੰਗੀਲਪੁਰ, ਮੋਹਣ ਸਿੰਘ ਪੂਨੀਆ, ਸੁਭਾਸ਼ ਚੰਦਰ, ਪ੍ਰੇਮ ਚੰਦ ਆਜ਼ਾਦ, ਤਰਸੇਮ ਮਧੋਪੁਰੀ, ਜਸਵੀਰ ਤਲਵਾੜਾ, ਨਿਰਭੈ ਸਿੰਘ ਸ਼ੰਕਰ,ਮੱਖਣ ਖਨਗਵਾਲ, ਸਰਬਜੀਤ ਪੱਟੀ, ਪੂਰਨ ਸਿੰਘ ਸੰਧੂ, ਸ਼ਿਵ ਕੁਮਾਰ, ਬੀਰਇੰਦਰਜੀਤ ਪੁਰੀ ਆਦਿ ਆਗੂ ਵੀ ਹਾਜਰ ਸਨ।

Leave a Reply

Your email address will not be published. Required fields are marked *