ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਆਲੋਚਨਾ
ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਧਰਨਿਆਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਜਿੱਥੇ ਮੁਲ਼ਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਵੱਡੇ ਵੱਡੇ ਇਸ਼ਤਿਹਾਰਬਾਜ਼ੀ ਕਰਦੀ ਹੈ ਤੇ ਵੱਖ ਵੱਖ ਰਾਜਾਂ ਵਿੱਚ ਇਸ ਨੂੰ ਪ੍ਰਚਾਰ ਦੀ ਹੈ ਉੱਥੇ ਹੀ ਅੱਜ ਜਿੱਥੇ ਇੱਕ ਪਾਸੇ ਅਧਿਆਪਕ ਦਿਵਸ ਮੌਕੇ ਅਧਿਆਪਕ ਪੁਰਸਕਾਰ ਦਿੱਤੇ ਜਾ ਰਹੇ ਹਨ ਉਸੇ ਸਮੇਂ ਮੁੱਖ ਮੰਤਰੀ ਦੀ ਰਿਹਾਇਸ਼ ਮੌਕੇ ਸੰਗਰੂਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਤੇ ਬੈਠੇ ਕੰਪਿਊਟਰ ਅਧਿਆਪਕਾਂ ਤੇ ਲਾਠੀਚਾਰਜ, ਧੱਕਾ ਮੁੱਕੀ ਕੀਤੀ ਗਈ । ਜਿਸ ਦਾ ਪੂਰੇ ਪੰਜਾਬ ਦੇ ਅਧਿਆਪਕ ਵਰਗ ਵਿੱਚ ਰੋਸ ਹੈ ।ਇਸ ਘਨੌਣੀ ਹਰਕਤ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੁਹਾਲੀ ਆਪ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਸਰਕਾਰ ਨੂੰ ਅਪੀਲ ਕਰਦੀ ਹੈ ਕੇ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ ।ਇਸ ਸਮੇਂ ਪ੍ਰਧਾਨ ਜੀਟੀਯੂ ਰਵਿੰਦਰ ਸਿੰਘ ਪੱਪੀ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ, ਚਰਨਜੀਤ ਸਿੰਘ,ਬਲਜੀਤ ਸਿੰਘ,ਗੁਰਪ੍ਰੀਤ ਸਿੰਘ,ਮਨਿੰਦਰ ਸਿੰਘ,ਵੇਦ ਪ੍ਰਕਾਸ਼,ਨਵਕਿਰਨ ਖੱਟੜਾ ,ਅਰਵਿੰਦਰ ਪਿੰਕੀ,ਹਰਮਨ ਸਿੰਘ ਸੋਹਣ ਸਿੰਘ ਆਦਿ ਸਾਥੀ ਮੌਜੂਦ ਸਨ ।