ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ

ਸੰਸਾਰ ਚੰਡੀਗੜ੍ਹ ਪੰਜਾਬ

ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ

ਗੰਗਟੋਕ, 6 ਸਤੰਬਰ, ਬੋਲੇ ਪੰਜਾਬ ਬਿਊਰੋ ;


ਸਿੱਕਮ ‘ਚ ਭਾਰਤੀ ਫੌਜ ਦਾ ਇਕ ਟਰੱਕ 300 ਫੁੱਟ ਖਾਈ ‘ਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 4 ਜਵਾਨ ਸ਼ਹੀਦ ਹੋ ਗਏ ਹਨ। ਘਟਨਾ ਵਾਲੀ ਥਾਂ ‘ਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਬਚਾਅ ਕਾਰਜ ਚਲਾਦਿਆ। ਖਾਈ ‘ਚ ਡਿੱਗੀ ਗੱਡੀ ‘ਚੋਂ ਜਵਾਨਾਂ ਦੀਆਂ ਲਾਸ਼ਾਂ ਨੂੰ ਕੱਢਿਆ ਗਿਆ।
ਜਾਣਕਾਰੀ ਮੁਤਾਬਕ ਜਦੋਂ ਫੌਜ ਦੀ ਗੱਡੀ ਪੱਛਮੀ ਬੰਗਾਲ ਦੇ ਪੇਡੋਂਗ ਤੋਂ ਸਿੱਕਮ ਦੇ ਪਾਕਿਯੋਂਗ ਜ਼ਿਲ੍ਹੇ ਦੇ ਸਿਲਕ ਰੂਟ ‘ਤੇ ਜੁਲੁਕ ਜਾ ਰਹੀ ਸੀ। ਇਸ ਦੌਰਾਨ ਗੱਡੀ ਸੜਕ ਤੋਂ 300 ਫੁੱਟ ਦੂਰ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਦੇ ਅਧਿਕਾਰੀ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।