ਚੰਡੀਗੜ੍ਹ ’ਚ ਧਰਨੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ ’ਚ ਧਰਨੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ


ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ :


ਚੰਡੀਗੜ੍ਹ ’ਚ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਫ਼ੈਸਲਾ ਗਿਆ। ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ। 
ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿਚ ਜੋ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤੀ ਮਜ਼ਦੂਰ ਯੂਨੀਅਨ ਵਿੱਚਕਾਰ ਮੀਟਿੰਗ ਚੱਲ ਰਹੀ ਸੀ, ਉਹ ਖ਼ਤਮ ਹੋ ਗਈ ਹੈ। ਮੀਟਿੰਗ ਉਪਰੰਤ ਜੋਗਿੰਦਰ ਸਿੰਘ ਉਗਰਾਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਸਰਕਾਰ ਦੇ ਇਸ ਵਾਅਦੇ ਨੂੰ ਕਿ 30 ਸਤੰਬਰ ਤੱਕ ਉਨ੍ਹਾਂ ਨੂੰ ਖੇਤੀ ਨੀਤੀ ਸੰਬੰਧੀ ਸਾਰੀ ਜਾਣਕਾਰੀ ਲਿਖਤੀ ਰੂਪ ਵਿਚ ਦੇ ਦਿੱਤੀ ਜਾਵੇਗੀ, ਤੋਂ ਬਾਅਦ ਇਹ ਧਰਨਾ ਫ਼ਿਲਹਾਲ ਸਮਾਪਤ ਕਰ ਦਿੱਤਾ ਗਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਵੀ ਕਿਹਾ ਕਿ ਜੇਕਰ 30 ਸਤੰਬਰ ਤੱਕ ਖੇਤੀ ਨੀਤੀ ਬਾਰੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੇ ਵਿਸ਼ਵਾਸ ਅਨੁਸਾਰ ਜਾਂ ਹੋਰ ਮੰਗਾਂ ਬਾਰੇ ਸਾਰਥਕ ਹੱਲ ਨਾ ਮਿਲਿਆ ਤਾਂ ਵੱਡਾ ਐਕਸ਼ਨ ਲਵਾਂਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।