ਪੁਲਿਸ ਵੱਲੋਂ ਚੋਰ ਗਿਰੋਹ ਦਾ ਪਰਦਾਫਾਸ਼, 4 ਵਿਅਕਤੀ 22 ਮੋਟਰਸਾਈਕਲਾਂ ਸਮੇਤ ਕਾਬੂ

ਚੰਡੀਗੜ੍ਹ ਪੰਜਾਬ

ਪੁਲਿਸ ਵੱਲੋਂ ਚੋਰ ਗਿਰੋਹ ਦਾ ਪਰਦਾਫਾਸ਼, 4 ਵਿਅਕਤੀ 22 ਮੋਟਰਸਾਈਕਲਾਂ ਸਮੇਤ ਕਾਬੂ


ਬਠਿੰਡਾ, 6 ਸਤੰਬਰ,ਬੋਲੇ ਪੰਜਾਬ ਬਿਊਰੋ :


ਬਠਿੰਡਾ ਸੀਆਈਏ ਸਟਾਫ਼ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਗਰੋਹ ਦੇ 4 ਮੈਂਬਰਾਂ ਨੂੰ 22 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਬਠਿੰਡਾ ਸੀਆਈਏ ਸਟਾਫ਼ ਵੱਲੋਂ ਮੋਟਰਸਾਈਕਲ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਨੇ ਬਠਿੰਡਾ ਦੇ ਨਾਲ-ਨਾਲ ਬਰਨਾਲਾ ਵਿੱਚ ਵੀ ਕਈ ਮੋਟਰਸਾਈਕਲ ਚੋਰੀ ਕੀਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਗਰੋਹ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ਵੇਚਦੇ ਸਨ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮੋਟਰਸਾਈਕਲ ਚੋਰੀ ਕਰਨ ਦੇ ਕਈ ਕੇਸ ਦਰਜ ਹਨ। ਪੁਲਿਸ ਨੇ ਅੱਗੇ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *