ਵਧਾਈਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ ਪੰਜਾਬ

ਤੇਲ ਅਤੇ ਬਿਜਲੀ ਕੀਮਤਾਂ ’ਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਜ਼ਬਰਦਸਤ ਮੁਜ਼ਾਹਰਾ

ਮੋਹਾਲੀ, 6 ਸਤੰਬਰ ,ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ ਦੀ  ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ
ਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ
ਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਦੁਆਰਾ ਲਏ ਗਏ ਇਹ
ਲੋਕ ਵਿਰੋਧੀ ਤੇ ਗਰੀਬ ਮਾਰੂ ਫੈਸਲੇ ਬਿਨਾਂ ਦੇਰ ਵਾਪਸ ਲਏ ਜਾਣ। ਇਹ ਮੁਜ਼ਾਹਰਾ ਸਵੇਰੇ
10 ਵਜੇ ਤੋਂ ਦੁਪਹਿਰ 1 ਵਜੇ ਤਕ ਚੱਲਿਆ, ਜਿਸ ਤੋਂ ਬਾਅਦ ਮੋਹਾਲੀ ਦੇ ਤਹਿਸੀਲਦਾਰ ਨੂੰ
ਮੰਗ ਪੱਤਰ ਦਿਤਾ ਗਿਆ। ਇਸ ਤੋਂ ਪਹਿਲਾਂ, ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਇਕੱਠ ਨੂੰ
ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ
ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ
ਵਧਾਉਣ ਦਾ ਫ਼ੈਸਲਾ ਪੂਰੀ ਤਰ੍ਹਾਂ ਲੋਕ ਵਿਰੋਧੀ ਅਤੇ ਆਮ ਆਦਮੀ ਦੀ ਜੇਬ ’ਤੇ ਡਾਕਾ ਮਾਰਨ
ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ ਤੇ
ਇਹ ਨਵਾਂ ਵਿੱਤੀ ਬੋਝ ਉਸ ਦਾ ਜਿਊਣਾ ਮੁਹਾਲ ਕਰ ਦੇਵੇਗਾ। ਸ. ਸਿੱਧੂ ਨੇ ਆਖਿਆ ਕਿ ਆਪ
ਸਰਕਾਰ ਦੇ ਇਹ ਕਦਮ ਉਸ ਦੇ ਚੋਣ ਵਾਅਦਿਆਂ ਤੋਂ ਭੱਜਣ ਅਤੇ ਆਮ ਆਦਮੀ ਨਾਲ ਧੋਖਾਧੜੀ ਕਰਨ
ਦੇ ਸਬੂਤ ਹਨ। ਪੰਜਾਬ ਦੇ ਲੋਕ ਖ਼ਾਸਕਰ ਮੱਧ ਅਤੇ ਘੱਟ ਆਮਦਨ ਵਾਲੇ ਵਰਗ ਇਸ ਵਿੱਤੀ ਦਬਾਅ
ਦਾ ਸਾਹਮਣਾ ਕਰ ਰਹੇ ਹਨ। ਤੇਲ ਦੀਆਂ ਕੀਮਤਾਂ ਵਿਚ ਵਾਧਾ ਸਾਰੇ ਜ਼ਰੂਰੀ ਸਮਾਨ ਅਤੇ
ਸੇਵਾਵਾਂ ਦੀਆਂ ਕੀਮਤਾਂ ਵਧਾ ਦੇਵੇਗਾ, ਜਿਸ ਨਾਲ ਆਮ ਨਾਗਰਿਕ ਦੀ ਖ਼ਰੀਦਣ ਦੀ ਸਮਰੱਥਾ
ਹੋਰ ਘੱਟ ਜਾਵੇਗੀ। ਸਾਬਕਾ ਮੰਤਰੀ ਨੇ ਆਖਿਆ ਕਿ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਨਾ
ਸਿਰਫ਼ ਘਰਾਂ ਨੂੰ ਪ੍ਰਭਾਵਤ ਕਰੇਗਾ, ਸਗੋਂ ਸਾਡੇ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ
ਹੱਡੀ ਜਿਵੇਂ ਛੋਟੇ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਾਰੀ ਨੁਕਸਾਨ ਕਰੇਗਾ। ਉਨ੍ਹਾਂ
ਕਿਹਾ ਕਿ ਕੀਮਤਾਂ ਵਧਾਏ ਜਾਣ ਨਾਲ ਖ਼ੁਦ ਨੂੰ ਲੋਕਾਂ ਦੀ ਹਿਤੈਸ਼ੀ ਦੱਸਣ ਵਾਲੀ ਆਮ ਆਦਮੀ
ਪਾਰਟੀ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ
ਲਿਆ ਜਾਵੇ। ਜੇ ਸਰਕਾਰ ਨੇ ਕੀਮਤਾਂ ਵਾਪਸ ਨਹੀਂ ਲਈਆਂ ਤਾਂ ਕਾਂਗਰਸ ਪਾਰਟੀ ਹੋਰ ਵੱਡੇ
ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕਰੇਗੀ ਅਤੇ ਸਰਕਾਰ ਨੂੰ ਕੀਮਤਾਂ ਵਾਪਸ ਲੈਣ ਲਈ ਮਜਬੂਰ
ਕਰੇਗੀ। ਇਸ ਰੋਸ ਧਰਨੇ ਵਿੱਚ ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ
ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ
ਬਾਖ਼ੂਬੀ ਨਿਭਾਈ ਗਈ।ਇਸ ਰੋਸ ਧਰਨੇ ਨੂੰ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ
ਰਣਜੀਤ ਸਿੰਘ ਜੀਤੀ ਪਡਿਆਲਾ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ  ਕਾਂਗਰਸ ਪਾਰਟੀ ਖਰੜ,
ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ, ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ,
ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਿਟੀ ਕਾਂਗਰਸ
ਕਮੇਟੀ ਮੋਹਾਲੀ ਦੇ  ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਕੌਂਸਲਰ ਸੁੱਚਾ ਸਿੰਘ ਕਲੌੜ,
ਕੌਂਸਲਰ ਨਵਜੋਤ ਸਿੰਘ ਬਾਛਲ, ਮੰਗਤ ਖਾਨ ਝੰਜੇੜੀ, ਬਾਬੂ ਸਿੰਘ ਪਮੋਰ, ਲੈਂਡ ਮਾਰਗੇਜ਼
ਬੈਂਕ ਖਰੜ ਦੇ ਚੈਅਰਮੈਨ ਧਰਮ ਸਿੰਘ ਸੈਣੀ,ਰਾਜੇਸ਼ ਲਖੋਤਰਾ ਚੈਅਰਮੈਨ ਐਸ ਸੀ ਸੈੱਲ
ਮੋਹਾਲੀ ਨੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਪ੍ਰਧਾਨ
ਬਲਾਕ ਕਾਂਗਰਸ ਕਮੇਟੀ ਖਰੜ, ਜਸਵੀਰ ਸਿੰਘ ਮਣਕੂ, ਵਿਨੀਤ ਮਲਿਕ, ਕਮਲਪ੍ਰੀਤ ਸਿੰਘ ਬੰਨੀ
(ਸਾਰੇ ਕੌਂਸਲਰ), ਗੁਰਚਰਨ ਸਿੰਘ ਭਮਰਾ, ਰਮਕਾਂਤ ਕਾਲੀਆਂ ਕੁਰਾਲੀ, ਪ੍ਰਦੀਪ ਸੋਨੀ,
ਗੁਰਿੰਦਰਜੀਤ ਸਿੰਘ ਬਡਾਲਾ, ਅਮਰੀਕ ਸਿੰਘ ਸਰਪੰਚ ਮਟੌਰ, ਅਸ਼ੋਕ ਕੌਂਡਲ, ਸੰਜੀਵ
ਵਰਮਾ,ਧਰਮਪਾਲ, ਇੰਦਰ ਜੀਤ ਸ਼ਰਮਾ ਮੋਲੀ ਬੈਦਵਾਨ, ਰਾਜਾ ਨੰਬਰਦਾਰ ਮੋਲੀ,ਸੁਖਦੀਪ ਸਿੰਘ
ਨਿਆਂ ਸ਼ਹਿਰ ਬਡਾਲਾ, ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ
ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ,ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ
ਰਿਸ਼ੀ ਪਾਲ ਸਨੇਟਾ, ਅਜੈਬ ਸਿੰਘ ਬਕਾਰਪੁਰ, ਹਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ
ਚੌਹਾਨ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ
ਮਾਜਰਾ,ਜਸਵਿੰਦਰ ਸਿੰਘ ਪੱਪਾ ਗਿੱਦੜਪੁਰ,ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਤੋਂ ਇਲਾਵਾ
ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ
ਹਾਜ਼ਰ ਸਨ।

Leave a Reply

Your email address will not be published. Required fields are marked *