ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ,ਡੀਐਸਪੀ ਤੇ ਦੋ ਹੋਰਾਂ ਨੂੰ ਪੇਸ਼ ਹੋਣ ਦੇ ਹੁਕਮ ਜਾਰੀ
ਚੰਡੀਗੜ੍ਹ, 7 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੋ ਪੁਲੀਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਡੀਐਸਪੀ ਤੇ ਦੋ ਹੋਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਹਾਈ ਕੋਰਟ ਨੇ 1995 ‘ਚ ਪੁਲਸ ਹਿਰਾਸਤ ‘ਚ ਹੋਈ ਮੌਤ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਡੀਐੱਸਪੀ ਗੁਰਸੇਵਕ ਸਿੰਘ ਅਤੇ 4 ਹੋਰ ਪੁਲਸ ਕਰਮਚਾਰੀਆਂ ਨੂੰ ਕਤਲ ਦਾ ਦੋਸ਼ੀ ਕਰਾਰ ਦਿੱਤਾ ਹੈ। ਇਸ ਦੌਰਾਨ 2 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਡੀਐਸਪੀ ਅਤੇ 2 ਹੋਰਾਂ ਨੂੰ 12 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ 14 ਨਵੰਬਰ 1995 ਨੂੰ ਗਮਦੂਰ ਸਿੰਘ ਅਤੇ ਬਘੇਲ ਸਿੰਘ ਨੂੰ ਰੇਲਵੇ ਪੁਲਿਸ ਸੰਗਰੂਰ ਨੇ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ ਉਸ ਨੂੰ 9 ਦਿਨ ਹਿਰਾਸਤ ਵਿਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਇਸ ਦੌਰਾਨ ਸੱਟਾਂ ਲੱਗਣ ਕਾਰਨ ਗਮਦੂਰ ਦੀ ਹਾਲਤ ਵਿਗੜਨ ‘ਤੇ ਉਸ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਗਮਦੂਰ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਹਿਰਾਸਤ ਦੌਰਾਨ ਗਮਦੂਰ ਨੂੰ ਕਾਂਸਟੇਬਲ ਕ੍ਰਿਪਾਲ ਸਿੰਘ ਨੇ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸ ਦੀਆਂ ਪਸਲੀਆਂ ਬੁਰੀ ਤਰ੍ਹਾਂ ਟੁੱਟ ਗਈਆਂ ਸਨ।
ਅਦਾਲਤ ਵਿੱਚ ਸੁਣਵਾਈ ਦੌਰਾਨ ਗਮਦੂਰ ਸਮੇਤ ਹਿਰਾਸਤ ਵਿੱਚ ਲਏ ਗਏ ਬਘੇਲ ਨੇ ਗਵਾਹੀ ਦਿੱਤੀ। ਬਘੇਲ ਨੇ ਦੱਸਿਆ ਕਿ ਡੀਐਸਪੀ ਗੁਰਸੇਵਕ ਸਿੰਘ ਨੇ ਉਨ੍ਹਾਂ ਨੂੰ ਗਵਾਹੀ ਨਾ ਦੇਣ ਦੀ ਧਮਕੀ ਦਿੱਤੀ ਹੈ। ਉਸ ਨੇ ਅਦਾਲਤ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਕਾਰਨ ਅਦਾਲਤ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ।