ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਜੋਰਦਾਰ ਮੰਗ
ਸ੍ਰੀ ਚਮਕੌਰ ਸਾਹਿਬ,8, ਸਤੰਬਰ ,ਬੋਲੇ ਪੰਜਾਬ ਬਿਊਰੋ :
ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਸ਼੍ਰੀ ਵਿਸ਼ਵਕਰਮਾਂ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਰੋਕਣਾ, ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਾਉਣਾ ਅਤੇ ਕਿਰਤ ਵਿਭਾਗ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ,ਮਜ਼ਦੂਰਾਂ ਲਈ ਪੈਨਸ਼ਨ ਸਕੀਮ ਲਾਗੂ ਕਰਾਉਣਾ, ਮੈਡੀਕਲ ਕਲੇਮ ਤੇ ਐਕਸ ਗਰੇਸ਼ੀਆ ਗਰਾਂਟਾਂ ਵਿੱਚ ਵਾਧਾ ਕਰਾਉਣ ਆਦਿ ਮੰਗਾਂ ਲਈ ਸੂਬਾ ਪਧਰੀ 22 ਸਤੰਬਰ ਨੂੰ ਸੂਬਾ ਪੱਧਰੀ ਜਲੰਧਰ ਵਿਖੇ ਕਨਵੈਂਸ਼ਨ ਕੀਤੀ ਜਾ ਰਹੀ ਹੈ ।ਜਿਸ ਦੀ ਤਿਆਰੀ ਤਹਿਤ ਬਲਾਕ ਮੋਰਿੰਡਾ, ਚਮਕੌਰ ਸਾਹਿਬ ਤੇ ਨੂਰਪੁਰ ਬੇਦੀ ਦੀ ਸਾਂਝੀ ਕਨਵੈਂਸ਼ਨ 16 ਸਤੰਬਰ ਨੂੰ ਸ੍ਰੀ ਵਿਸ਼ਕਰਮਾ ਭਵਨ ਵਿਖੇ ਚਮਕੌਰ ਸਾਹਿਬ ਕੀਤੀ ਜਾਵੇਗੀ। ਜਿਸ ਵਿੱਚ ਇਫਟੂ ਦੇ ਸੂਬਾ ਪ੍ਰਧਾਨ ਸੂਬਾ ਜਨਰਲ ਸਕੱਤਰ ਤੇ ਹੋਰ ਜਿਲ੍ਹੇ ਦੇ ਆਗੂ ਸੰਬੋਧਨ ਕਰਨਗੇ। ਮੀਟਿੰਗ ਵਿੱਚ ਪਾਵਰਕੌਮ ਅਤੇ ਟਰਸਕੋ ਵਿੱਚ ਸ੍ਰੀ ਚਮਕੌਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਕੰਟੈਕਟ ਵਰਕਰ ਪ੍ਰਦੀਪ ਸਿੰਘ ਦੀ ਇੱਕ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ ।ਜਿਸ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਨੇ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੁਆਵਜਾ ਅਤੇ ਪਰਿਵਾਰ ਨੂੰ ਨੌਕਰੀ ਤੇ ਪੈਨਸ਼ਨ ਆਦੀ ਦੀ ਜੋਰਦਾਰ ਮੰਗ ਕੀਤੀ ਅਤੇ ਪਾਵਰਕੌਮ ਦੇ ਕੰਟਰੈਕਟ ਕਾਮਿਆਂ ਦੇ ਸੰਘਰਸ਼ ਦੀ ਡਠਵੀਂ ਹਮਾਇਤ ਦਾ ਐਲਾਨ ਕੀਤਾ। ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਕੇਸਾਂ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਮੀਟਿੰਗ ਵਿੱਚ ਐਨਐਸਏ ਵੱਲੋਂ ਵਕੀਲਾਂ, ਬੁੱਧੀਜੀਵੀਆਂ ਪੱਤਰਕਾਰਾਂ ਜਮਹੂਰੀ ਕਾਰਕੁਨਾਂ ਤੇ, ਕਿਸਾਨ ਆਗੂ ਦੇ ਘਰਾਂ ਤੇ ਛਾਪੇਮਾਰੀ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਐਨ ਏ ਸੀ ਦਾ ਮੋਹਾਲੀ ਵਿਖੇ ਦਫਤਰ ਖੋਲਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਐਨਐਸਏ ਨੂੰ ਰੱਦ ਕੀਤਾ ਜਾਵੇ ।ਮੀਟਿੰਗ ਵਿੱਚ ਜਰਨੈਲ ਸਿੰਘ ਜੈਲਾ, ਦਲਵੀਰ ਸਿੰਘ ਜਟਾਣਾ ਕਮਲਜੀਤ ਸਿੰਘ, ਹਰਮੀਤ ਸਿੰਘ, ਲਖਵੀਰ ਸਿੰਘ ਹਵਾਰਾ ,ਅਜੈਬ ਸਿੰਘ ਸਮਾਣਾ, ਦਵਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ, ਕਮਲਜੀਤ ਸਿੰਘ , ਗੁਲਾਬ ਚੰਦ ਚੌਹਾਨ ,ਮਲਾਗਰ ਸਿੰਘ ਆਦਿ ਆਗੂ ਹਾਜਰ ਸਨ।