ਪੈਟਰੋਲ-ਡੀਜ਼ਲ ਤੋਂ ਬਾਅਦ ਪੰਜਾਬ ਸਰਕਾਰ ਨੇ ਬੱਸਾਂ ਦਾ ਕਿਰਾਇਆ ਵੀ ਵਧਾਇਆ
ਚੰਡੀਗੜ੍ਹ, 8 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਬੱਸਾਂ ਦੇ ਕਿਰਾਏ ਵਧਾ ਦਿੱਤੇ ਹਨ। ਟਰਾਂਸਪੋਰਟ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਨਵਾਂ ਹੁਕਮ ਅੱਜ 8 ਸਤੰਬਰ ਤੋਂ ਲਾਗੂ ਹੋਵੇਗਾ। ਅਜਿਹੇ ‘ਚ ਹੁਣ ਯਾਤਰੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਕਿਰਾਇਆ ਦੇਣਾ ਹੋਵੇਗਾ।
ਪੰਜਾਬ ਸਰਕਾਰ ਨੇ ਬੱਸ ਸਫਰ ਮਹਿੰਗਾ ਕਰ ਦਿੱਤਾ ਹੈ। ਜਿਸ ਕਾਰਨ ਹੁਣ ਸਫਰ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਪੰਜਾਬ ਵਿੱਚ ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਭ ਤੋਂ ਵੱਧ ਵਾਧਾ 46 ਪੈਸੇ ਪ੍ਰਤੀ ਕਿਲੋਮੀਟਰ ਹੈ। ਅਜਿਹੇ ‘ਚ 100 ਕਿਲੋਮੀਟਰ ਦਾ ਸਫਰ ਕਰਨ ‘ਤੇ ਪਹਿਲਾਂ ਦੇ ਮੁਕਾਬਲੇ 46 ਰੁਪਏ ਜ਼ਿਆਦਾ ਦੇਣੇ ਪੈਣਗੇ।