ਜਲੰਧਰ ‘ਚ ਆਪ ਆਗੂ ਦੀ ਕਾਰ ਨੂੰ ਅੱਗ ਲਗਾਈ

ਚੰਡੀਗੜ੍ਹ ਪੰਜਾਬ

ਜਲੰਧਰ ‘ਚ ਆਪ ਆਗੂ ਦੀ ਕਾਰ ਨੂੰ ਅੱਗ ਲਗਾਈ


ਜਲੰਧਰ, 8 ਸਤੰਬਰ,ਬੋਲੇ ਪੰਜਾਬ ਬਿਊਰੋ ;


ਜਲੰਧਰ ‘ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾਉਣ ਦੀ ਖਬਰ ਮਿਲੀ ਹੈ। ਇਸ ਘਟਨਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ ਅਤੇ ਇਹ ਘਟਨਾ ਨਿਊ ਹਰਗੋਬਿੰਦ ਨਗਰ ਵਿੱਚ ਰਾਤ ਸਮੇਂ ਵਾਪਰੀ ਹੈ। ਜਿੱਥੇ ਦੇਰ ਰਾਤ ਇਲਾਕੇ ਦੇ ਕੁਝ ਲੋਕਾਂ ਵੱਲੋਂ ‘ਆਪ’ ਆਗੂ ਸੁਨੀਲ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ ਹੋ ਗਈ।
ਪੀੜਤ ਦਾ ਕਹਿਣਾ ਹੈ ਕਿ ਸਵੇਰੇ ਗਲੀ ਦੇ ਨਿਰਮਾਣ ਨੂੰ ਲੈ ਕੇ ‘ਆਪ’ ਆਗੂ ਦਾ ਇਲਾਕੇ ਦੇ ਕੁਝ ਲੋਕਾਂ ਨਾਲ ਝਗੜਾ ਹੋ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਵਿਵਾਦ ਨੂੰ ਲੈ ਕੇ ਰੰਜਿਸ਼ ਕਾਰਨ ਸ਼ਰਾਰਤੀ ਅਨਸਰਾਂ ਨੇ ਦੇਰ ਰਾਤ ਉਕਤ ਆਗੂ ਦੀ ਕਾਰ ਨੂੰ ਅੱਗ ਲਗਾ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।