ਦੀਪਿਕਾ-ਰਣਵੀਰ ਮਾਤਾ-ਪਿਤਾ ਬਣੇ

ਚੰਡੀਗੜ੍ਹ ਨੈਸ਼ਨਲ ਪੰਜਾਬ

ਦੀਪਿਕਾ-ਰਣਵੀਰ ਮਾਤਾ-ਪਿਤਾ ਬਣੇ


ਮੁੰਬਈ, 8 ਸਤੰਬਰ,ਬੋਲੇ ਪੰਜਾਬ ਬਿਊਰੋ :


ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦਰਅਸਲ, ਦੀਪਿਕਾ-ਰਣਵੀਰ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਇੱਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਸ਼ਨੀਵਾਰ ਨੂੰ ਦੁਪਹਿਰ ਮੁੰਬਈ ਦੇ ਗੋਰੇਗਾਂਵ ਇਲਾਕੇ ਵਿੱਚ ਮੌਜੂਦ ਐੱਚ.ਐੱਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਹੋਈ ਸੀ। ਉਨ੍ਹਾਂ ਨਾਲ ਰਣਵੀਰ ਸਿੰਘ ਤੇ ਪਰਿਵਾਰ ਵਾਲੇ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਦੀਪਿਕਾ ਤੇ ਰਣਵੀਰ ਸਿੱਧੀਵਿਨਾਇਕ ਮੰਦਿਰ ਪਹੁੰਚੇ ਸਨ।
ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ ਪ੍ਰੈਗਨੈਂਸੀ ਅਨਾਊਂਸ ਕੀਤੀ ਸੀ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਲਿਖਿਆ ਸੀ ਕਿ ਉਹ ਸਤੰਬਰ 2024 ਵਿੱਚ ਬੱਚੇ ਨੂੰ ਜਨਮ ਦੇਵੇਗੀ। ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।