ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕੀਤੀ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਰੱਦ ਕੀਤੀ


ਚੰਡੀਗੜ੍ਹ, 8 ਸਤੰਬਰ,ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਕੀਤੀ ਗਈ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਰਬਾਰਾ ਸਿੰਘ ‘ਤੇ ਨਕੋਦਰ ਪੁਲਿਸ ਗੋਲੀ ਕਾਂਡ ਦੇ ਦੋਸ਼ ਲੱਗ ਰਹੇ ਸੀ। ਇਹੀ ਕਾਰਨ ਹੈ ਕਿ ਦਰਬਾਰਾ ਸਿੰਘ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ ਪਰ ਵਿਰੋਧ ਸ਼ਾਂਤ ਨਾ ਹੋਣ ਕਾਰਨ ਪਾਰਟੀ ਨੂੰ ਉਨ੍ਹਾਂ ਦੇ ਨਿਯੁਕਤੀ ਹੁਕਮ ਰੱਦ ਕਰਨੇ ਪਏ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲੀਸ ਕੇਸ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਕੁਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।