ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ


ਜਲੰਧਰ, 10 ਸਤੰਬਰ,ਬੋਲੇ ਪੰਜਾਬ ਬਿਊਰੋ :


ਆਰ.ਪੀ.ਐਫ. (ਰੇਲਵੇ ਸੁਰੱਖਿਆ ਬਲ) ਨੇ ਚੱਲਦੀ ਟਰੇਨ ਵਿੱਚੋਂ 2.905 ਕਿਲੋ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ 1.30 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਪੁਲੀਸ ਅਨੁਸਾਰ ਅੰਮ੍ਰਿਤਸਰ ਦਾ ਜਵੈਲਰ ਉਕਤ ਗਹਿਣੇ ਲੈ ਕੇ ਜਾ ਰਿਹਾ ਸੀ ਅਤੇ ਗਹਿਣਿਆਂ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਬਰਾਮਦਗੀ ਅੰਮ੍ਰਿਤਸਰ ਤੋਂ ਕੋਲਕਾਤਾ ਜਾਣ ਵਾਲੀ ਰੇਲਗੱਡੀ ਨੰਬਰ 12380 ਜਲ੍ਹਿਆਂਵਾਲਾ ਬਾਗ ਐਕਸਪ੍ਰੈਸ ‘ਚੋਂ ਹੋਈ ਹੈ। ਆਰ.ਪੀ.ਐਫ. ਨੇ ਬਿਆਸ ਅਤੇ ਜਲੰਧਰ ਦੇ ਵਿਚਕਾਰ ਇਸ ਵਿਅਕਤੀ ਨੂੰ ਸੋਨੇ ਦੇ ਗਹਿਣਿਆਂ ਸਮੇਤ ਕਾਬੂ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦਗੀ ਤੋਂ ਬਾਅਦ ਪੁਲਿਸ ਵੱਲੋਂ ਆਮਦਨ ਕਰ ਵਿਭਾਗ ਨੂੰ ਸੂਚਿਤ ਕੀਤਾ ਗਿਆ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ।

Leave a Reply

Your email address will not be published. Required fields are marked *