ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ
ਬਟਾਲਾ, 10 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਬਟਾਲਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
537ਵੇਂ ਵਿਆਹ ਪੁਰਬ ਮੌਕੇ ਬਟਾਲਾ ਅਤੇ ਆਸ-ਪਾਸ ਦੇ ਗੁਰੂਘਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਮੇਲੇ ਦਾ ਕੇਂਦਰ ਬਿੰਦੂ ਬਟਾਲਾ ਸਥਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਹੋਵੇਗਾ।
ਰਾਤ ਸਮੇਂ ਵੱਖ-ਵੱਖ ਰੰਗਾਂ ਦੀਆਂ ਰੋਸ਼ਨੀਆਂ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਆਕਰਸ਼ਕ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਜਿਸ ਅਸਥਾਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਸਮਾਗਮ ਹੋਇਆ ਸੀ ਅਤੇ ਜਿਸ ਨੂੰ ਗੁਰਦੁਆਰਾ ਡੇਹਰਾ ਸਾਹਿਬ ਕਿਹਾ ਜਾਂਦਾ ਹੈ, ਨੂੰ ਵੀ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।