ਰਾਮਗੜ੍ਹੀਆ ਸਭਾ ਮੋਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 29 ਸਤੰਬਰ 2024 ਦਿਨ ਐਤਵਾਰ ਨੂੰ ਮਨਾਇਆ ਜਾਵੇਗਾ।
ਐੱਸ ਏ ਐੱਸ ਨਗਰ 09 ਸਤੰਬਰ ,ਬੋਲੇ ਪੰਜਾਬ ਬਿਊਰੋ :
ਰਾਮਗੜ੍ਹੀਆ ਸਭਾ ਮੋਹਾਲੀ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਿਤੀ 29 ਸਤੰਬਰ 2024 ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਜਾਣਗੇ ਉਪਰੰਤ ਪੰਥ ਦੇ ਮਹਾਨ ਰਾਗੀ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਉਣਗੇ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਜਾਵੇਗਾ। ਪ੍ਰੋਗਰਾਮ ਉਪਰੰਤ ਰਾਮਗੜ੍ਹੀਆ ਭਾਈਚਾਰੇ ਵਿੱਚੋ ਵਿਸ਼ੇਸ਼ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਮੋਕੇ ਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਬੁੱਤ ਜੋ ਕਿ ਨਵੇਂ ਬਣੇ ਮੁਹਾਲੀ ਬੱਸ ਅੱਡੇ ਬਲੌਂਗੀ ਵਿਖੇ ਲੱਗਾ ਹੋਇਆ ਸੀ, ਜਿਸ ਨੂੰ ਕਿ ਮੌਜੂਦਾ ਸਰਕਾਰ ਵੱਲੋਂ ਕਿਸੇ ਕਾਰਨ ਕਰਕੇ ਹਟਾਇਆ ਗਿਆ ਹੈ ਜਿਨ੍ਹਾਂ ਕਰਕੇ ਸਮੁੱਚੇ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੋਇਆ ਹੈ ਅਤੇ ਇਸ ਨਾਲ ਵੱਡੇ ਇਲਾਕੇ ਵਿੱਚ ਲੋਕਾਂ ਵਿੱਚ ਰੋਸ ਦੀ ਭਾਵਨਾ ਹੈ ਅਤੇ ਸਮੁੱਚੇ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਇਲਾਕਾ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਕਾਰਵਾਈਆਂ ਦਾ ਗੜ੍ਹ ਰਿਹਾ ਹੈ। ਚੱਪੜ੍ਹਚਿੜੀ ਸਥਾਨ ਦਾ ਮਹਾਨ ਯੁੱਧ ਵੀ ਇਸੇ ਇਲਾਕੇ ਵਿੱਚ ਹੀ ਲੜਿਆ ਗਿਆ ਸੀ। ਜਿਸ ਕਾਰਨ ਇਸ ਇਲਾਕੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨਤਾ ਅਤੇ ਮਾਨਤਾ ਕਾਫੀ ਜਿਆਦਾ ਹੈ।
ਜਿਸ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਿਰ ਕੱਢਵੀਆਂ ਅਤੇ ਧਾਰਮਿਕ ਸਿੱਖ ਸੰਸਥਾਵਾਂ ਵਲੋਂ ਇਹ ਇਤਿਹਾਸਿਕ ਬੁੱਤ ਦੁਬਾਰਾ ਲਗਾਉਣ ਲਈ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਬਹਾਲ ਹੋ ਸਕਣ। ਮੀਟਿੰਗ ਵਿੱਚ ਸ. ਦਰਸ਼ਨ ਸਿੰਘ ਕਲਸੀ, ਸ. ਅਜੀਤ ਸਿੰਘ ਰਨੌਤਾ, ਡਾ ਸਤਵਿੰਦਰ ਸਿੰਘ ਭੰਮਰਾ, ਸ. ਨਰਿੰਦਰ ਸਿੰਘ ਸੰਧੂ, ਸ. ਪਰਦੀਪ ਸਿੰਘ ਭਾਰਜ, ਸ. ਮਨਜੀਤ ਸਿੰਘ ਮਾਨ, ਸ.ਬਿਕਰਮਜੀਤ ਸਿੰਘ ਹੂੰਜਣ, ਸ. ਕਰਮ ਸਿੰਘ ਬਬਰਾ, ਸ. ਬਲਵਿੰਦਰ ਸਿੰਘ ਹੂੰਜਣ, ਸ. ਮੋਹਨ ਸਿੰਘ ਸੱਭਰਵਾਲ, ਸ. ਨਿਰਮਲ ਸਿੰਘ ਸੱਭਰਵਾਲ, ਸ. ਤਰਸੇਮ ਸਿੰਘ ਖੋਖਰ, ਸ. ਸੁਖਵਿੰਦਰ ਸਿੰਘ ਠੇਠੀ ਅਤੇ ਹੋਰ ਕਈ ਪਤਵੰਤੇ ਸਜੱਣ ਹਾਜਿਰ ਸਨ।