ਖੰਨਾ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਚੰਡੀਗੜ੍ਹ ਪੰਜਾਬ

ਖੰਨਾ ਨੇੜੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰੀਆਂ ਗੋਲੀਆਂ, ਹੋਈ ਮੌਤ


ਖੰਨਾ, 10 ਸਤੰਬਰ,ਬੋਲੇ ਪੰਜਾਬ ਬਿਊਰੋ :


ਖੰਨਾ ਨੇੜਲੇ ਪਿੰਡ ਇਕੋਲਾਹਾ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਤ੍ਰਿਲੋਚਨ ਸਿੰਘ ਦਾ ਸੋਮਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਾਮ ਨੂੰ ਜਿਵੇਂ ਹੀ ਉਹ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਪਿੰਡ ਦੀ ਸੜਕ ‘ਤੇ ਹੀ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਉੱਥੇ ਡਿੱਗ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਅਤੇ ਤ੍ਰਿਲੋਚਨ ਸਿੰਘ ਨੂੰ ਖੰਨਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ।ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦਾ ਪਤਾ ਲੱਗਦਿਆਂ ਹੀ ਖੰਨਾ ਜ਼ਿਲ੍ਹੇ ਦੇ ਐਸਪੀ ਸੌਰਵ ਜਿੰਦਲ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਜਿਸ ਥਾਂ ’ਤੇ ਘਟਨਾ ਵਾਪਰੀ ਹੈ ਉਸ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *