ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਮੁੰਬਈ, 11 ਸਤੰਬਰ ,ਬੋਲੇ ਪੰਜਾਬ ਬਿਊਰੋ :

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਵੱਲੋਂ ਖੁਦਕੁਸ਼ੀ ਕਰਨ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ 9 ਵਜੇ ਬਾਂਦਰਾ ਇਲਾਕੇ ‘ਚ ਸਥਿਤ ਅਲਮੇਡਾ ਪਾਰਕ ਬਿਲਡਿੰਗ ਦੀ ਸੱਤਵੀਂ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੜ੍ਹਤਾਲ ਕੀਤੀ। ਅਨਿਲ ਅਰੋੜਾ ਨੇ ਖੁਦਕੁਸ਼ੀ ਦਾ ਕਦਮ ਕਿਉਂ ਚੁੱਕਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਮਲਾਇਕਾ ਅਰੋੜਾ ਦੇ ਸਾਬਕਾ ਪਤੀ ਅਰਬਾਜ਼ ਖਾਨ ਅਨਿਲ ਅਰੋੜਾ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਘਰ ਪਹੁੰਚੇ ਹਨ। ਅਰਬਾਜ਼ ਦੇ ਉੱਥੇ ਪਹੁੰਚਣ ਦੀ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ। ਅਦਾਕਾਰਾ ਮਲਾਇਕਾ ਅਰੋੜਾ ਪੁਣੇ ‘ਚ ਸੀ। ਪਿਤਾ ਦੇ ਦੇਹਾਂਤ ਦੀ ਖਬਰ ਸੁਣ ਕੇ ਉਹ ਮੁੰਬਈ ਲਈ ਰਵਾਨਾ ਹੋ ਗਈ।

Leave a Reply

Your email address will not be published. Required fields are marked *