ਦੇਸ਼ ਭਗਤ ਯੂਨੀਵਰਸਿਟੀ ਨੇ ਗੁਰਤਾ ਗੱਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਚੰਡੀਗੜ੍ਹ ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਨੇ ਗੁਰਤਾ ਗੱਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਮੰਡੀ ਗੋਬਿੰਦਗੜ੍ਹ, 11 ਸਤੰਬਰ ,ਬੋਲੇ ਪੰਜਾਬ ਬਿਊਰੋ :

ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਨਵੇਂ ਵਿਦਿਆਰਥੀਆਂ ਦੀ ਆਮਦ ਅਤੇ ਨਵੇਂ ਸੈਸ਼ਨ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਹ ਸਮਾਗਮ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸੀ। ਇਸ ਮੌਕੇ ਡਾ: ਜ਼ੋਰਾ ਸਿੰਘ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ, ਡਾ: ਤਜਿੰਦਰ ਕੌਰ ਪ੍ਰੋ-ਚਾਂਸਲਰ, ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ ਹਾਜ਼ਰ ਸਨ |

ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਰੋਜ਼ਾਨਾ ਗੁਰਬਾਣੀ ਤੇ ਸਿਮਰਨ ਦੀ ਸ਼ਕਤੀ ‘ਤੇ ਜ਼ੋਰ ਦਿੱਤਾ ਅਤੇ ‘ਸਰਬੱਤ ਦਾ ਭਲਾ’ ਦੇ ਸਿੱਖ ਸੰਕਲਪ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸੱਚੇ ਅਤੇ ਨੇਕ ਇਰਾਦੇ ਨਾਲ ਕੀਤੀ ਅਰਦਾਸ ਕਦੇ ਅਸਫਲ ਨਹੀਂ ਹੁੰਦੀ।

ਇਸ ਪਵਿੱਤਰ ਪਾਠ ਦੌਰਾਨ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਤਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਪਵਿੱਤਰ ‘ਬਾਣੀ’ ਦੀ ਮਹੱਤਤਾ ਅਤੇ ਗੁਰੂ ਸਾਹਿਬਾਨ ਦੁਆਰਾ ‘ਸ਼ਬਦ’ ਤੇ ਬਾਣੀ ਦੀਆਂ ਰਚਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਗੁਰਬਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਸਾਰੇ ਗੁਰੂਆਂ ਨੇ ਸ਼ਾਂਤੀ, ਕੁਰਬਾਨੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਬਾਣੀ ਸਾਨੂੰ ਜੀਵਨ ਵਿੱਚ ਸਹੀ ਰਾਹ ਚੁਣਨ ਦੀ ਤਾਕਤ ਅਤੇ ਹਿੰਮਤ ਦਿੰਦੀ ਹੈ।

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਡਾ: ਅਰਸ਼ਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਅਤੇ ਬੀਬੀ ਲਵਪ੍ਰੀਤ ਕੌਰ ਜੋ ਕਿ ਨੇਤਰਹੀਣ ਹਨ ਨੇ ਆਪਣੇ ਰਸਭਿੰਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਚਾਂਸਲਰ ਦੇ ਸਲਾਹਕਾਰ ਡਾ: ਵਰਿੰਦਰ ਸਿੰਘ, ਡਾ: ਰਾਜੀਵ ਪ੍ਰੋ-ਵਾਈਸ ਚਾਂਸਲਰ ਅਤੇ ਡਾ: ਸੁਰਜੀਤ ਕੌਰ ਪਥੇਜਾ, ਫੈਕਲਟੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Leave a Reply

Your email address will not be published. Required fields are marked *