ਪੰਜਾਬ ਪੁਲਿਸ ਨੇ ਕੈਨੇਡਾ ਜਾਣ ਲਈ ਜਹਾਜ਼ ‘ਚ ਬੈਠਣ ਤੋਂ ਪਹਿਲਾਂ ਨੌਜਵਾਨ ਨੂੰ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੇ ਕੈਨੇਡਾ ਜਾਣ ਲਈ ਜਹਾਜ਼ ‘ਚ ਬੈਠਣ ਤੋਂ ਪਹਿਲਾਂ ਨੌਜਵਾਨ ਨੂੰ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ


ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਿਸ ਨੇ ਕੈਨੇਡਾ ਦੇ ਜਹਾਜ਼ ਵਿਚ ਬੈਠਣ ਤੋਂ ਠੀਕ ਪਹਿਲਾਂ ਨੌਜਵਾਨ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਰਾਏਕੋਟ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਮੁਲਜ਼ਮ ਨੂੰ ਸਮਾਨ ਸਣੇ ਕਾਬੂ ਕੀਤਾ ਹੈ।
ਮੁਲਜ਼ਮ ਨਸ਼ਾ ਸਮਗਲਿੰਗ ਦੇ ਮਾਮਲੇ ਵਿਚ ਲੋੜੀਂਦਾ ਹੈ। ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਛੀਨ, ਜੋ ਕਿ ਮੁਕੱਦਮਾ ਨੰਬਰ 31/24 ਐੱਨ. ਡੀ. ਪੀ. ਐੱਸ. ਵਿਚ ਲੋੜੀਂਦਾ ਸੀ। 
ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੇ ਪੰਜ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਗਏ ਸਨ। ਚਮਕੌਰ ਸਿੰਘ ਪੁਲਿਸ ਤੋਂ ਲੁਕ-ਛਿਪ ਕੇ ਰਹਿੰਦਾ ਸੀ ਅਤੇ ਹੁਣ ਕੈਨੇਡਾ ਜਾਣ ਦੀ ਤਿਆਰੀ ਵਿਚ ਸੀ। ਪੁਲਿਸ ਨੇ ਜਾਲ ਵਿਛਾ ਕੇ ਉਕਤ ਵਿਅਕਤੀ ਨੂੰ ਕੈਨੇਡਾ ਜਾਣ ਤੋਂ ਪਹਿਲਾਂ ਹੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *