ਊਧਮਪੁਰ ਤੇ ਕਠੂਆ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ
ਸ਼੍ਰੀਨਗਰ, 11 ਸਤੰਬਰ,ਬੋਲੇ ਪੰਜਾਬ ਬਿਊਰੋ :
ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਕਠੂਆ ਜ਼ਿਲਿਆਂ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਦੀ ਸ਼ੁਰੂਆਤ ਤੋਂ ਹੀ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਸੀ।ਆਪਰੇਸ਼ਨ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਨੇ ਊਧਮਪੁਰ ਅਤੇ ਕਠੂਆ ਜ਼ਿਲ੍ਹਿਆਂ ਦੇ ਇਨ੍ਹਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਭਾਰੀ ਬਾਰਸ਼ ਅਤੇ ਖੇਤਰ ਵਿੱਚ ਮੁਸ਼ਕਲ ਭੂਗੋਲਿਕ ਸਥਿਤੀਆਂ ਦੇ ਬਾਵਜੂਦ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦਾ ਪਤਾ ਲਗਾਉਣ ਵਿੱਚ ਸਫਲਤਾ ਮਿਲੀ ਹੈ। ਇਲਾਕੇ ਵਿੱਚ ਵਾਧੂ ਬਲ ਤਾਇਨਾਤ ਕੀਤੇ ਗਏ ਹਨ ਅਤੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।
ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਕੋਲੋਂ ਇੱਕ M4 ਰਾਈਫਲ, ਏਕੇ ਰਾਈਫਲ ਅਤੇ ਪਿਸਤੌਲ ਸਮੇਤ ਕਈ ਹਥਿਆਰ ਬਰਾਮਦ ਕੀਤੇ ਹਨ।