ਫ਼ਰੀਦਕੋਟ : ਨਾਨਕੇ ਪਿੰਡ ਆਏ ਸਕੇ ਭੈਣ-ਭਰਾ ਦੀ ਖੇਡਦੇ-ਖੇਡਦੇ ਪਾਣੀ ‘ਚ ਡੁੱਬਣ ਕਾਰਨ ਮੌਤ

ਚੰਡੀਗੜ੍ਹ ਪੰਜਾਬ

ਫ਼ਰੀਦਕੋਟ : ਨਾਨਕੇ ਪਿੰਡ ਆਏ ਸਕੇ ਭੈਣ-ਭਰਾ ਦੀ ਖੇਡਦੇ-ਖੇਡਦੇ ਪਾਣੀ ‘ਚ ਡੁੱਬਣ ਕਾਰਨ ਮੌਤ


ਫ਼ਰੀਦਕੋਟ, 11 ਸਤੰਬਰ,ਬੋਲੇ ਪੰਜਾਬ ਬਿਊਰੋ :


ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲ ਵਿਖੇ ਮਾਸੂਮ ਭੈਣ-ਭਰਾ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ।ਜਾਣਕਾਰੀ ਅਨੁਸਾਰ ਨਾਨਕੇ ਪਿੰਡ ਆਏ ਸਕੇ ਭੈਣ ਭਰਾ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।ਜਦੋਂ ਤੱਕ ਇਸ ਘਟਨਾ ਦਾ ਪਤਾ ਚੱਲਿਆ ਅਤੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਤਲਾਬ ਤੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ ਤਾਂ ਤੱਦ ਤੱਕ ਉਨ੍ਹਾਂ ਦੀ ਮੌਤ ਹੋ ਚੁਕੀ ਸੀ । 
ਮਿਲੀ ਜਾਣਕਾਰੀ ਮੁਤਾਬਿਕ ਬੱਚੇ ਦਾ ਨਾਮ ਸੁਖਮਨ ਸਿੰਘ ਹੈ, ਜਿਸ ਦੀ ਉਮਰ 9 ਸਾਲ ਅਤੇ ਲੜਕੀ ਦਾ ਨਾਮ ਲਕਸ਼ਮੀ ਹੈ ਤੇ ਉਸਦੀ ਉਮਰ 7 ਸਾਲ ਹੈ। ਦੋਵੇਂ ਸਕੇ ਭੈਣ ਭਰਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਝੋਕ ਹਰੀ ਹਰ ਦੇ ਰਹਿਣ ਵਾਲੇ ਸਨ ਅਤੇ ਆਪਣੇ ਨਾਨਕੇ ਪਿੰਡ ਰਾਜੋਵਾਲ ਆਏ ਹੋਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਬੱਚੇ ਆਪਣੇ ਨਾਨਕੇ ਪਿੰਡ ਰਹਿਣ ਲਈ ਆਏ ਹੋਏ ਸਨ ਤੇ ਸ਼ਾਮ ਸਮੇਂ ਘਰ ਤੋਂ ਖੇਡਣ ਲਈ ਬਾਹਰ ਗਏ ਸਨ ਪਰ ਅਚਾਨਕ ਉਹ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਟੈਂਕ ‘ਚ ਜਾ ਡਿੱਗੇ।

Leave a Reply

Your email address will not be published. Required fields are marked *