ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ
ਨਵੀਂ ਦਿੱਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ :
ਭਾਰਤ ‘ਚ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਦਰਅਸਲ, ਕੱਚੇ ਤੇਲ ਦੀਆਂ ਕੀਮਤਾਂ ਚਾਰ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਅਮਰੀਕੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ।
ਅਮਰੀਕੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ 65 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ, ਜਦੋਂ ਕਿ ਬ੍ਰੈਂਟ ਕੱਚੇ ਤੇਲ ਦੀ ਕੀਮਤ 69 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈ ਹੈ। ਇਹ 2 ਦਸੰਬਰ, 2021 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ ਹੈ, ਜਦੋਂ ਕਿ ਅਮਰੀਕੀ ਕੱਚੇ ਤੇਲ ਦੀਆਂ ਕੀਮਤਾਂ 65.82 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈਆਂ, ਜੋ ਕਿ 4 ਮਈ, 2023 ਤੋਂ ਬਾਅਦ ਸਭ ਤੋਂ ਘੱਟ ਹੈ।