ਕਿਸੇ ਵੀ ਮੰਗ ਨੂੰ ਸਿਰ ਪੱਤਣ ਨਹੀਂ ਲਾਇਆ ਗਿਆ: ਯੂਨੀਅਨ ਆਗੂ
ਮੋਹਾਲੀ, 12, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)
ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਪੈਨਲ ਮੀਟਿੰਗ ਵਣ ਭਵਨ ਮੋਹਾਲੀ ਵਿਖੇ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਜੋਧਾ ਨਗਰੀ, ਜਨਰਲ ਸਕੱਤਰ ਬਲਬੀਰ ਸਿੰਘ ਸੀਬੀਆ, ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਸਮਰਾਲਾ ਨੇ ਦੱਸਿਆ ਕਿ ਕੱਚੇ ਵਰਕਰਾਂ ਨੂੰ ਰੈਗੂਲਰ ਕਰਨ ਲਈ ਜੋ ਪਾਲਿਸੀ ਮਈ 2023 ਨੂੰ ਬਣਾਈ ਗਈ ਸੀ। ਉਸ ਵਿੱਚ ਬਹੁਤ ਸਾਰੀਆਂ ਤਰੁਟੀਆਂ ਜਿਨ੍ਹਾਂ ਨੂੰ ਮੀਟਿੰਗ ਵਿੱਚ ਰੱਖਿਆ ਗਿਆ ਅਤੇ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਇਸ ਪੋਲਸੀ ਤਹਿਤ ਅੱਜ ਤੱਕ ਇੱਕ ਵੀ ਕਰਮਚਾਰੀ ਰੈਗੂਲਰ ਨਹੀਂ ਹੋ ਸਕਿਆ ।ਪੋਲਸੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ ਪੜ੍ਹਾਈ, ਸਰਵਿਸ ਬ੍ਰੇਕ , ਦਰਜਾ ਚਾਰ ਪੋਸਟਾਂ ਤੇ 58 ਸਾਲ , ਆਦਿ ਤੇ ਮੰਤਰੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਸਬ ਕਮੇਟੀ ਵੱਲੋਂ ਤੈਅ ਕੀਤੀਆਂ ਸ਼ਰਤਾਂ ਨੇ, ਉਹਨਾਂ ਸਬ ਕਮੇਟੀ ਨਾਲ ਦੁਬਾਰਾ ਗੱਲਬਾਤ ਕਰਨ ਦਾ ਭਰੋਸਾ ਦਿੱਤਾ । ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਉਮਾ ਦੇਵੀ ਦੇ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨੂੰ ਦਿਹਾੜੀਦਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁੱਖ ਕਾਨੂੰਨੀ ਅੜਿੱਕਾ ਮੰਨਦੀ ਸੀ । ਪਰੰਤੂ ਮਾਨਯੋਗ ਹਾਈਕੋਰਟ ਵੱਲੋਂ ਉਹ ਕਾਨੂੰਨੀ ਅੜਿੱਕਾ ਦੂਰ ਕਰ ਦਿੱਤਾ ਗਿਆ ਸੀ ਅਤੇ ਮਾਨਯੋਗ ਹਾਈਕੋਰਟ ਨੇ ਵੱਖ ਵੱਖ ਅਦਾਲਤੀ ਫੈਸਲਿਆਂ ਵਿੱਚ ਸਪੱਸ਼ਟ ਕੀਤਾ ਹੈ ।ਕਿ ਜਿਨ੍ਹਾਂ ਦੇ 10 ਸਾਲ ਪੂਰੇ ਹੁੰਦੇ ਹਨ , ਉਹਨਾਂ ਨੂੰ ਰੈਗੂਲਰ ਕੀਤਾ ਜਾਵੇ। ਜਥੇਬੰਦੀ ਦੇ ਆਗੂਆਂ ਨੇ ਰੋਸ ਜਹਿਰ ਕਰਦਿਆਂ ਮੰਤਰੀ ਸਾਹਿਬ ਨੂੰ ਕਿਹਾ ਕਿ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਨੇ ਇਸ ਫੈਸਲੇ ਦੇ ਵਿਰੁੱਧ ਅਪੀਲ ਦਾਇਰ ਕੀਤੀ ਹੈ ।ਇਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਅਪੀਲ ਨੂੰ ਵਾਪਸ ਲਵੇ ਤੇ ਫੈਸਲੇ ਨੂੰ ਲਾਗੂ ਕਰੇ ਪ੍ਰਧਾਨ ਮੁੱਖ ਵਣ ਪਾਲ ਵਲੋ ਕਿਹਾ ਗਿਆ ਕਿ ਜਿਨ੍ਹਾਂ ਕੇਸਾਂ ਤੇ ਐਲਪੀਏ ਪਾਈ ਹੋਈ ਹੈ ਉਸ ਦਾ ਫੈਸਲਾ ਆਉਣ ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ । ਮੀਟਿੰਗ ਵਿੱਚ ਸੀਨੀਆਰਤਾ ਸੂਚੀ ਵਿਚੋਂ ਬਾਹਰ ਰਹਿ ਗਏ ਵਰਕਰਾਂ ਦੇ ਰਿਕਾਰਡ ਵਿੱਚ ਤਰੁਟੀਆਂ ਦੂਰ ਕਰਨ ਤੇ ਸਪਲੀਮੈਟਰੀ ਲਿਸਟ ਤਿਆਰ ਕਰਨ ਦਾ ਫੈਸਲਾ ਹੋਇਆ। ਮੀਟਿੰਗ ਵਿੱਚ ਪੰਦਵੀਂ ਲੇਬਰ ਕਾਨਫਰੰਸ ਮੁਤਾਬਕ ਅਤੇ ਕਿਰਤ ਕਾਨੂੰਨਾਂ ਮੁਤਾਬਿਕ ਸਮੁੱਚੇ ਮੁਲਾਜ਼ਮਾਂ ਦੇ ਮਾਸਿਕ 30 ਦਿਨਾਂ ਗਿਣ ਕੇ240 ਦਿਨ ਮੰਨੇ ਜਾਣ। ਵਿਭਾਗ ਦੇ ਅਧਿਕਾਰੀ ਬਾਰ ਬਾਰ ਕਿਰਤ ਵਿਭਾਗ ਦੀਆਂ ਹਦਾਇਤਾਂ ਦਾ ਜ਼ਿਕਰ ਕਰਦੇ ਹੋਏ ਕੋਈ ਠੋਸ ਫੈਸਲਾ ਨਹੀਂ ਲੈ ਸਕੇ। ਮੰਤਰੀ ਵੱਲੋਂ ਬੀਬੀਐਮਬੀ ਦੀ ਮੈਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਸਬੰਧੀ ਬਣਾਈਆਂ ਗਈਆਂ ਪੋਲਿਸੀਆਂ ਨੂੰ ਵਾਚਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਵਰਕਰਾਂ ਦੀਆਂ ਤਨਖਾਹਾਂ, ਮਨਰੇਗਾ ਵਰਕਰਾਂ ਤੋਂ ਵਿਭਾਗ ਦੇ ਕੰਮ ਨਾ ਕਰਵਾਉਣ ,ਵਿਭਾਗ ਵਿੱਚ ਫੈਲੇ ਭਰਿਸ਼ਟਾਚਾਰ ਬਾਰੇ ਵੀ ਚਰਚਾ ਕੀਤੀ ਗਈ। ਜਿਸ ਤੇ ਵਿਭਾਗ ਦੇ ਮੰਤਰੀ ਨੇ ਸਪਸ਼ਟ ਕਿਹਾ ਕਿ ਕਿਸੇ ਵੀ ਨਰਸਰੀ ਵਿੱਚ ਨਰੇਗਾ ਵਰਕਰਾਂ ਤੋਂ ਕੰਮ ਨਹੀਂ ਲਿਆ ਜਾਵੇਗਾ, ਜੋ ਅਧਿਕਾਰੀ ਭਰਿਸ਼ਟਾਚਾਰ ਕਰਦੇ ਹਨ ਜਾਂ ਤਨਖਾਹਾਂ ਲੇਟ ਕਰਦੇ ਹਨ ।ਉਹਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਤੋਂ ਇਲਾਵਾ ਮੁੱਖ ਵਣ ਪਾਲ ਰਮਨ ਕਾਤ ਮਿਸ਼ਰਾ, ਪੀ ਸੀ ਸੀ ਐਫ ਧਰਮਿੰਦਰ ਸ਼ਰਮਾ, ਸੁਪਰਡੈਂਟ ਇੰਦਰਜੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਆਗੂ ਮਲਾਗਰ ਸਿੰਘ ਖਮਾਣੋ, ਜਗਦੀਸ਼ ਸਿੰਘ ਫਾਜ਼ਿਲਕਾ, ਰਾਮ ਕੁਮਾਰ ਅਬੋਹਰ, ਗੁਰਪ੍ਰੀਤ ਸਿੰਘ ਮੋਗਾ, ਜਗਸੀਰ ਸਿੰਘ,ਆਦਿ ਆਗੂ ਤੇ ਵਰਕਰ ਹਾਜ਼ਰ ਸਨ।