ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਵੱਲੋਂ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ


ਜਲੰਧਰ, 12 ਸਤੰਬਰ,ਬੋਲੇ ਪੰਜਾਬ ਬਿਊਰੋ :


ਜਲੰਧਰ ਕਮਿਸ਼ਨਰੇਟ ਦੀ ਸੀ.ਆਈ.ਏ.ਸਟਾਫ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਤਸਕਰ ਨੂੰ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। 
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ’ਤੇ ਪੁਲੀਸ ਪਾਰਟੀ ਨੇ ਜਲੰਧਰ ਬੱਸ ਸਟੈਂਡ ਨੇੜੇ ਗਰੀਨ ਪਾਰਕ ਕਲੋਨੀ ਕੋਲ ਨਾਕਾ ਲਾਇਆ ਹੋਇਆ ਸੀ।
ਪੁਲਸ ਪਾਰਟੀ ਨੇ ਕੂਲ ਰੋਡ ਤੋਂ ਇਕ ਵਿਅਕਤੀ ਨੂੰ ਬੈਗ ਲੈ ਕੇ ਆਉਂਦੇ ਦੇਖਿਆ, ਜੋ ਪੁਲਸ ਨੂੰ ਦੇਖ ਕੇ ਭੱਜਣ ਲੱਗਾ। ਉਸ ਦੀਆਂ ਗਤੀਵਿਧੀਆਂ ‘ਤੇ ਸ਼ੱਕ ਹੋਣ ‘ਤੇ ਪੁਲਸ ਪਾਰਟੀ ਨੇ ਉਸ ਨੂੰ ਚੈਕਿੰਗ ਲਈ ਰੋਕਿਆ। ਉਸ ਕੋਲੋਂ ਇਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਮੁਲਜ਼ਮ ਦੀ ਪਛਾਣ ਸ਼ਿੰਦਾ ਸਿੰਘ ਉਰਫ਼ ਕਾਲਾ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਚੱਕ ਭੰਗੇਵਾਲਾ, ਥਾਣਾ ਮਮਦੋਟ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *