ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਈਡੀ ਨੇ ਰਿਪੋਰਟ ਮੰਗੀ
ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ :
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਪੰਜਾਬ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਜਾਣਕਾਰੀ ਮੁਤਾਬਕ ਬਿਕਰਮ ਮਜੀਠੀਆ ਖਿਲਾਫ ਚੱਲ ਰਹੇ ਡਰੱਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਰਿਪੋਰਟ ਈ.ਡੀ. ਨੇ ਮੰਗੀ ਹੈ।
ਦੱਸ ਦੇਈਏ ਕਿ ਮਜੀਠੀਆ ਖਿਲਾਫ ਐੱਸ.ਆਈ.ਟੀ. ਜਾਂਚ ਕਰ ਰਹੀ ਹੈ। ਈ.ਡੀ. ਨੇ ਐਸ.ਆਈ.ਟੀ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਕਾਰਨ ਈ.ਡੀ. ਦੀ ਐਂਟਰੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ ਹਨ।