ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ
ਮੋਹਾਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਹ ਬੁੱਤ ਲਗਭਗ ਤਿਆਰ ਹੈ। ਸ਼ਹੀਦ ਭਗਤ ਸਿੰਘ ਦਾ ਬੁੱਤ 28 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਦੱਸਿਆ ਗਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਗਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 28 ਸਤੰਬਰ ਨੂੰ ਕੀਤਾ ਜਾਵੇਗਾ ਕਿਉਂਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ। ਇਸ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਦੋ ਸਾਲ ਪਹਿਲਾਂ ਮੋਹਾਲੀ ਦੇ ਜ਼ੀਰਕਪੁਰ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਵਿਸ਼ੇਸ਼ ਮੌਕੇ ‘ਤੇ ਪਹੁੰਚੀ ਸੀ, ਉਨ੍ਹਾਂ ਨੇ ਹਵਾਈ ਅੱਡੇ ਦੇ ਨਾਮਕਰਨ ਦਾ ਰਸਮੀ ਉਦਘਾਟਨ ਕੀਤਾ ਸੀ।