ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ
ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ :
ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਯਾਨੀ ਕਿ 13 ਸਤੰਬਰ ਨੂੰ ਫੈਸਲਾ ਸੁਣਾਏਗਾ। ਦੱਸ ਦੇਈਏ ਕਿ CBI ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦੇ ਇਲਾਵਾ ਕੋਰਟ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵੀ ਫੈਸਲਾ ਸੁਣਾਏਗਾ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉਜਵਲ ਭੂਈਆਂ ਦੀ ਬੈਂਚ ਇਹ ਫੈਸਲਾ ਸੁਣਾਵੇਗੀ।
ਦੱਸ ਦੇਈਏ ਕਿ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸੀਬੀਆਈ ਤੇ ਕੇਜਰੀਵਾਲ ਨੇ ਆਪਣੀਆਂ-ਆਪਣੀਆਂ ਦਲੀਲਾਂ ਰੱਖੀਆਂ ਸਨ। ਦੋਹਾਂ ਪੱਖਾਂ ਨੂੰ ਸੁਣਨ ਦੇ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।