ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ

ਚੰਡੀਗੜ੍ਹ ਪੰਜਾਬ

ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ


ਮੋਗਾ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵਾਂਦਰ ਦੇ ਵਾਸੀ ਗੁਰਜੀਤ ਸਿੰਘ ਨਾਲ ਕਥਿਤ ਮਿਲੀਭੁਗਤ ਨਾਲ ਪਤੀ-ਪਤਨੀ ਅਤੇ ਮਾਂ ਵੱਲੋਂ ਜ਼ਮੀਨ ਵੇਚਣ ਦੇ ਮਾਮਲੇ ਵਿੱਚ 60 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਵੱਲੋਂ ਤਫਤੀਸ਼ ਕਰਨ ਉਪਰੰਤ ਕਥਿਤ ਦੋਸ਼ੀ ਜਸਵਿੰਦਰ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਮਾਤਾ ਸੁਰਜੀਤ ਕੌਰ ਸਾਰੇ ਵਾਸੀ ਪਿੰਡ ਚੀਦਾ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਨਾਲ ਉਕਤ ਜ਼ਮੀਨ ਲਈ ਕਈ ਲੋਕਾਂ ਨਾਲ ਇਕਰਾਰਨਾਮੇ ਕੀਤੇ ਸਨ ਅਤੇ ਇਸ ਤਰ੍ਹਾਂ ਉਨ੍ਹਾਂ ਨੇ ਮਿਲੀਭੁਗਤ ਕਰਕੇ ਗੁਰਜੀਤ ਸਿੰਘ ਨਾਲ 60 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਜਾਂਚ ਤੋਂ ਬਾਅਦ ਕਥਿਤ ਦੋਸ਼ੀ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਗਿਆ, ਗ੍ਰਿਫਤਾਰੀ ਬਾਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।