ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਏਟੀਐਮ ਲੁੱਟਣ ਦੀ ਕੋਸ਼ਿਸ਼ ਨਾਕਾਮ


ਲੁਧਿਆਣਾ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਅੱਜ ਸ਼ੁੱਕਰਵਾਰ ਤੜਕੇ 3.30 ਵਜੇ ਕਸਬਾ ਪੱਖੋਵਾਲ ਵਿੱਚ ਕੋਟਕ ਮਹਿੰਦਰਾ ਬੈਂਕ ਦਾ ਏਟੀਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਲੁਟੇਰੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਪਰ ਏਟੀਐਮ ਨੂੰ ਕੱਟਣ ਕਰਨ ਦੀ ਕੋਸ਼ਿਸ਼ ਦੌਰਾਨ ਹੂਟਰ ਵੱਜ ਗਿਆ। ਇਤਫ਼ਾਕ ਦੀ ਗੱਲ ਹੈ ਕਿ ਥਾਣਾ ਸੁਧਾਰ ਦੇ ਸਹਾਇਕ ਸਬ ਇੰਸਪੈਕਟਰ ਕੁਲਦੀਪ ਸਿੰਘ ਆਪਣੀ ਪੁਲਿਸ ਟੀਮ ਨਾਲ ਪੱਖੋਵਾਲ ਵਿਖੇ ਗਸ਼ਤ ਕਰ ਰਹੇ ਸਨ।ਉਹ ਤੁਰੰਤ ਮੌਕੇ ‘ਤੇ ਪਹੁੰਚੇ। 
ਹੂਟਰ ਵੱਜਦਾ ਅਤੇ ਪੁਲਿਸ ਟੀਮ ਨੂੰ ਪਹੁੰਚਦਾ ਦੇਖ ਲੁਟੇਰੇ ਫ਼ਰਾਰ ਹੋ ਗਏ। ਹੂਟਰ ਵੱਜਣ ਅਤੇ ਪੁਲੀਸ ਦੀ ਗਸ਼ਤ ਕਾਰਨ ਵੱਡਾ ਨੁਕਸਾਨ ਹੋਣੋਂ ਬਚ ਗਿਆ। ਏਟੀਐਮ ਵਿੱਚ ਕਿੰਨੇ ਪੈਸੇ ਸਨ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ। ਥਾਣਾ ਸੁਧਾਰ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਬੈਂਕ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਬੈਂਕ ਅਤੇ ਆਸਪਾਸ ਦੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।