ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ‘ਚ ਦੋ ਦਬੋਚੇ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ‘ਚ ਦੋ ਦਬੋਚੇ


ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਚੰਡੀਗੜ੍ਹ ਦੇ ਸੈਕਟਰ-10 ਵਿਚਲੀ ਕੋਠੀ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਤੱਕ ਪੁਲਿਸ ਪਹੁੰਚ ਗਈ ਹੈ। ਪੰਜਾਬ ਪੁਲਿਸ ਦੀ ਟੀਮ ਨੇ ਖੰਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਸੂਤਰਾਂ ਅਨੁਸਾਰ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਉਨ੍ਹਾਂ ਨੂੰ ਦੇਰ ਰਾਤ ਕਾਊਂਟਰ ਇੰਟੈਲੀਜੈਂਸ ਟੀਮ ਨੇ ਫੜ ਲਿਆ। ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਤੋਂ ਬਚ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।