ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ


ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹੁਣ ਚੇਅਰਮੈਨਾਂ ਦੀ ਜਗ੍ਹਾ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਸੰਭਾਵਨਾ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।

Leave a Reply

Your email address will not be published. Required fields are marked *