ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ
ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਫੈਸਲਾ ਸੁਣਾਇਆ। ਪਹਿਲੀ ਪਟੀਸ਼ਨ ‘ਤੇ ਅਦਾਲਤ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਮੰਨਿਆ। ਦੂਜੀ ਪਟੀਸ਼ਨ ‘ਤੇ ਫੈਸਲਾ ਦਿੰਦੇ ਹੋਏ ਬੈਂਚ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ।
ਦਰਅਸਲ, ਕੇਜਰੀਵਾਲ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਸਨ।
ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਪਟੀਸ਼ਨਾਂ ‘ਤੇ ਇਹ ਫੈਸਲਾ ਸੁਣਾਇਆ। ਬੈਂਚ ਵਿੱਚ ਜਸਟਿਸ ਉੱਜਵਲ ਭੂਈਆ ਵੀ ਸ਼ਾਮਲ ਹਨ। ਬੈਂਚ ਨੇ 5 ਸਤੰਬਰ ਨੂੰ ਕੇਜਰੀਵਾਲ ਦੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।