ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ

ਚੰਡੀਗੜ੍ਹ ਪੰਜਾਬ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖਤਮ ਕੀਤੀ ਜੀਵਨਲੀਲਾ

ਪਟਿਆਲਾ 14 ਸਤੰਬਰ ,ਬੋਲੇ ਪੰਜਾਬ ਬਿਊਰੋ : 

 ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਲਾਸ਼ ਦੇਖੀ ਗਈ। ਇਸ ਸਬੰਧੀ ਪਤਾ ਲੱਗਣ ‘ਤੇ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚ ਗਿਆ ਅਤੇ ਕਮਰੇ ਨੂੰ ਸੀਲ ਕਰ ਦਿੱਤਾ। ਅਜੇ ਤੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।