ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀ ਕੀਤੇ ਢੇਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀ ਕੀਤੇ ਢੇਰ


ਸ਼੍ਰੀਨਗਰ, 14 ਸਤੰਬਰ,ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫਿਲਹਾਲ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਜਾਣਕਾਰੀ ਮੁਤਾਬਕ ਬਾਰਾਮੂਲਾ ਦੇ ਚੱਕ ਟੱਪਰ ਕ੍ਰੇਰੀ ਪੱਟਨ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਦੂਜੇ ਪਾਸੇ ਕਿਸ਼ਤਵਾੜ ‘ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਿਸ਼ਤਵਾੜ ਤੋਂ 45 ਕਿਲੋਮੀਟਰ ਦੂਰ ਛਤਰੂ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ। ਗੰਭੀਰ ਰੂਪ ਨਾਲ ਜ਼ਖਮੀ ਹੋਏ ਦੋ ਹੋਰ ਸੈਨਿਕਾਂ ਨੂੰ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।