ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਸੈਲਾਨੀ ਫਸੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਸੈਲਾਨੀ ਫਸੇ


ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ :


ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ। ਦਰਅਸਲ ਦੇਰ ਰਾਤ ਮੰਡੀ ‘ਚ ਹਾਈਵੇਅ ‘ਤੇ ਪਹਾੜੀ ਤੋਂ ਭਾਰੀ ਮਲਬਾ ਡਿੱਗ ਗਿਆ, ਜਿਸ ਕਾਰਨ ਇਕ ਥਾਰ ਗੱਡੀ ਮਲਬੇ ‘ਚ ਫਸ ਗਈ।  ਇਸ ਘਟਨਾ ਤੋਂ ਬਾਅਦ ਦੋਵੇਂ ਪਾਸੇ ਲੰਮਾ ਟਰੈਫਿਕ ਜਾਮ ਲੱਗ ਗਿਆ, ਜਿਸ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਅਤੇ ਹੋਰ ਰਾਜਾਂ ਦੇ ਸੈਲਾਨੀ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਦੱਸ ਦੇਈਏ ਕਿ ਮੰਡੀ ਵਿੱਚ ਬੀਤੀ ਦੇਰ ਰਾਤ ਮੀਂਹ ਪਿਆ, ਜਿਸ ਕਾਰਨ ਢਿੱਗਾਂ ਡਿੱਗ ਗਈਆਂ। ਇਸ ਦੌਰਾਨ ਮੰਡੀ ਦੇ ਐਸਪੀ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੀਲ 9 ਨੇੜੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਾਈਵੇਅ ਨੂੰ ਬਹਾਲ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *