ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ
ਪਟਿਆਲ਼ਾ, 14 ਸਤੰਬਰ,ਬੋਲੇ ਪੰਜਾਬ ਬਿਊਰੋ :
ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦੀ ਘਟਨਾ ਵਾਪਰੀ ਹੈ। ਇਸੇ ਹਸਪਤਾਲ ਦੇ ਇਕ ਈਸੀਜੀ ਟੈਕਨੀਸ਼ੀਅਨ ‘ਤੇ ਮਹਿਲਾ ਡਾਕਟਰ ‘ਤੇ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ। ਸ਼ਿਕਾਇਤ ਮਿਲਣ ‘ਤੇ ਮੈਡੀਕਲ ਕਾਲਜ ਪ੍ਰਬੰਧਨ ਨੇ ਕੰਮ ਵਾਲੀ ਥਾਂ ‘ਤੇ ਸੈਕਸੂਅਲ ਹਰਾਸਮੈਂਟ ਅਗੇਂਸਟ ਵੂਮੈਨ ਕਮੇਟੀ ਨੂੰ ਜਾਂਚ ਸੌਂਪ ਦਿੱਤੀ ਹੈ। ਕਮੇਟੀ ਹੁਣ ਦੋਵਾਂ ਧਿਰਾਂ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰੇਗੀ।
ਰਜਿੰਦਰਾ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਅਨੁਸਾਰ ਦੇਰ ਰਾਤ ਗਾਇਨੀਕੋਲੋਜੀ ਵਿਭਾਗ ਵਿੱਚ ਕੰਮ ਕਰਦੇ ਇੱਕ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦੀ ਸ਼ਿਕਾਇਤ ਮਿਲੀ ਸੀ। ਸੂਚਨਾ ਮਿਲਣ ‘ਤੇ ਐਸੋਸੀਏਸ਼ਨ ਪੀੜਤਾ ਕੋਲ ਪਹੁੰਚੀ ਅਤੇ ਉਸ ਦਾ ਪੱਖ ਜਾਣਨ ਤੋਂ ਬਾਅਦ ਮੈਡੀਕਲ ਕਾਲਜ ਪ੍ਰਬੰਧਕਾਂ ਕੋਲ ਸ਼ਿਕਾਇਤ ਦਰਜ ਕਰਵਾਈ। ਐਸੋਸੀਏਸ਼ਨ ਨੇ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।