ਪੰਜਾਬ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਦੂਜੇ ਦੀ ਹਾਲਤ ਨਾਜ਼ੁਕ


ਲੁਧਿਆਣਾ, 14 ਸਤੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਘੰਟਾਘਰ ਨੇੜੇ ਪੁਲ ‘ਤੇ ਦੋ ਨੌਜਵਾਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।
ਇਸ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *