ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ,ਹੜਤਾਲ ਖਤਮ
ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਸੰਘਰਸ਼ਕਾਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਮੰਨ ਲਿਆ ਹੈ। ਜਿਸ ਨਾਲ ਪਿਛਲੇ ਕਈ ਦਿਨਾਂ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੀਸੀਐਮਐਸਏ ਦਾ ਕਿਹਾ ਕਿ ਪੰਜਾਬ ਸਰਕਾਰ ਨਾਲ ਮੀਟਿੰਗ ਚੰਗੇ ਮਾਹੌਲ ’ਚ ਹੋਈ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਜਥੇਬੰਦੀ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪੂਰੇ ਸੂਬੇ ਵਿੱਚ ਸਰਕਾਰੀ ਡਾਕਟਰ ਮੰਗਾਂ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਹੜਤਾਲ ’ਤੇ ਸਨ। ਡਾਕਟਰਾਂ ਦੀ ਹੜਤਾਲ ਕਾਰਨ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।ਹਾਲਾਂਕਿ ਅੱਜ ਡਾਕਟਰਾਂ ਨੇ ਆਪਣੀ ਹੜਤਾਲ ’ਚ ਕੁਝ ਨਰਮੀ ਵੀ ਵਰਤੀ ਸੀ ਜਿਸ ’ਚ ਹੜਤਾਲ ਮਗਰੋਂ ਓਪੀਡੀ ’ਚ ਡਾਕਟਰ ਮੌਜੂਦ ਰਹਿ ਸੀ। ਮੀਟਿੰਗ ਮਗਰੋਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਡਾਕਟਰਾਂ ਦੀਆਂ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ। 400 ਡਾਕਟਰਾਂ ਦੀ ਫਿਲਹਾਲ ਭਰਤੀ ਕੀਤੀ ਵੀ ਜਾ ਰਹੀ ਹੈ। ਸੁਰੱਖਿਆਂ ਦੇ ਮੁੱਦਿਆਂ ਨੂੰ ਵੀ 1 ਹਫ਼ਤੇ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਡਾਕਟਰਾਂ ਦੀਆਂ ਮੰਗਾਂ ਜਾਇਜ ਸੀ। ਇਸੇ ਦੇ ਚੱਲਦੇ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਜਲਦ ਹੀ ਨਵੀਆਂ ਸਹੂਲਤਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।