CM ਕੇਜਰੀਵਾਲ ਆਪਣੇ ਮੰਤਰੀ ਮੰਡਲ ਸਮੇਤ ਦੇਣਗੇ ਅਸਤੀਫ਼ਾ
ਨਵੀਂ ਦਿੱਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਅੱਜ ਵੱਡਾ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਮੰਤਰੀ ਮੰਡਲ ਸਮੇਤ ਅਸਤੀਫਾ ਦੇ ਸਕਦੇ ਹਨ ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਆਪਣੇ ਤੇ ਆਪਣੇ ਸਾਥੀਆਂ ਤੇ ਲੱਗੇ ਸ਼ਰਾਬ ਘੁਟਾਲੇ ਦੇ ਦੋਸ਼ਾਂ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਅਸਤੀਫੇ ਦੀ ਕੀਤੀ ਜਾ ਰਹੀ ਮੰਗ ਤੋਂ ਬਾਅਦ ਇਹ ਵੱਡਾ ਫੈਸਲਾ ਲੈਣ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਅੱਜ ਅਹਿਮ ਮੀਟਿੰਗ ਬੁਲਾਈ ਹੈ ਜਿਸ ਵਿੱਚ ਇਹ ਅਹਿਮ ਫੈਸਲਾ ਲਿਆ ਜਾ ਸਕਦਾ ਹੈ।