Sri Hemkunt Sahibਯਾਤਰਾ ‘ਤੇ ਜਾਂਦਿਆਂ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

ਚੰਡੀਗੜ੍ਹ ਪੰਜਾਬ

Sri Hemkunt Sahib ਯਾਤਰਾ ‘ਤੇ ਜਾਂਦਿਆਂ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

ਜਲੰਧਰ 15 ਸਤੰਬਰ ,ਬੋਲੇ ਪੰਜਾਬ ਬਿਊਰੋ :

ਐਤਵਾਰ ਸਵੇਰੇ ਜਦੋਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਨੌਜਵਾਨਾਂ ਦੀ ਇਕ ਕਾਰ ਦਾ ਟਾਇਰ ਜਲੰਧਰ ਨੇੜੇ ਪੈਂਚਰ ਹੋ ਗਿਆ। ਟਾਇਰ ਬਦਲ ਰਹੇ ਨੌਜਵਾਨਾਂ ਨੂੰ ਪਿੱਛੋਂ ਆਈ ਇਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ।ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੀ ਹਸਪਤਾਲ ‘ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕਾਂ ‘ਚੋਂ ਇਕ ਨੌਜਵਾਨ ਫਤਿਹਗੜ੍ਹ ਚੂੜੀਆਂ ਦਾ ਵਸਨੀਕ ਹੈ ਜਦਕਿ ਦੂਜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਦੀ ਪਛਾਣ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਪੁੱਤਰ ਹਰਪਾਲ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਤੇ ਹਰਮਨ ਸਿੰਘ ਦਮਨ ਪੁੱਤਰ ਅਵਤਾਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਨੌਜਵਾਨ ਆਪਸ ‘ਚ ਰਿਸ਼ਤੇਦਾਰ ਦੱਸੇ ਜਾਂਦੇ ਹਨ ਹਨ।

ਦੱਸਿਆ ਜਾ ਰਿਹਾ ਹੈ ਕਿ ਟੱਕਰ ਮਾਰਨ ਵਾਲੇ ਨੌਜਵਾਨ ਸ਼ਰਾਬੀ ਹਾਲਤ ’ਚ ਸਨ ਤੇ ਉਨ੍ਹਾਂ ਦੀ ਗੱਡੀ’ਚ ਸ਼ਰਾਬ ਦੀਆਂ ਬੋਤਲਾਂ ਪਈਆਂ ਸਨ ਜਿਨ੍ਹਾਂ ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨਰਿੰਦਰ ਸਿੰਘ ਸ਼ੌਂਕੀ ਭਾਟੀਆ ਦੇ ਚਾਚਾ ਨੇ ਦੱਸਿਆ ਕਿ ਉਹ ਕੱਪੜੇ ਦਾ ਵਪਾਰ ਕਰਦਾ ਸੀ ਤੇ ਦੂਜਾ ਮ੍ਰਿਤਕ ਨੌਜਵਾਨ ਅੰਮ੍ਰਿਤਸਰ ‘ਚ ਫਾਈਨਾਂਸ ਦਾ ਕੰਮ ਕਰਦਾ ਸੀ। ਸ਼ੌਂਕੀ ਭਾਟੀਆ ਅਜੇ ਕੁਵਾਰਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।