ਡੋਨਾਲਡ ਟਰੰਪ ਤੇ ਹੋਇਆ ਜਾਨਲੇਵਾ ਹਮਲਾ
ਚੰਡੀਗੜ੍ਹ, 16ਸਤੰਬਰ ,ਬੋਲੇ ਪੰਜਾਬ ਬਿਊਰੋ :
ਅਮਰੀਕੀ ‘ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ। ਘਟਨਾ ਤੋਂ ਬਾਅਦ ਐਫਬੀਆਈ ਨੇ ਕਿਹਾ ਕਿ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਟਰੰਪ ਗੋਲਫ ਖੇਡ ਰਹੇ ਸਨ, ਸੀਕ੍ਰੇਟ ਸਰਵਿਸ ਨੇ ਇੱਕ ਵਿਅਕਤੀ ਨੂੰ ਗੋਲਫ ਕਲੱਬ ਵੱਲ ਏਕੇ ਸਟਾਈਲ ਰਾਈਫਲ ਨਾਲ ਨਿਸ਼ਾਨਾ ਲਗਾਉਂਦੇ ਦੇਖਿਆ। ਇਸ ਤੋਂ ਬਾਅਦ ਸੀਕ੍ਰੇਟ ਸਰਵਿਸ ਨੇ ਉਸ ਵਿਅਕਤੀ ‘ਤੇ ਗੋਲੀਬਾਰੀ ਕੀਤੀ। ਹਾਲਾਂਕਿ, ਉਹ ਆਪਣੀ ਬੰਦੂਕ ਉੱਥੇ ਹੀ ਛੱਡ ਕੇ SUV ਵਿੱਚ ਫਰਾਰ ਹੋ ਗਿਆ। ਉਸ ਨੂੰ ਨੇੜਲੀ ਕਾਉਂਟੀ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਘਟਨਾ ਭਾਰਤੀ ਸਮੇਂ ਮੁਤਾਬਕ ਐਤਵਾਰ ਰਾਤ 11:30 ਵਜੇ ਵਾਪਰੀ, ਉਸ ਸਮੇਂ ਅਮਰੀਕਾ ‘ਚ ਦੁਪਹਿਰ ਦੇ 2 ਵਜੇ ਸਨ। ਜ਼ਿਕਰਯੋਗ ਹੈ ਕਿ ਕਰੀਬ 64 ਦਿਨ ਪਹਿਲਾਂ ਅਮਰੀਕੀ ਸੂਬੇ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ ‘ਚ ਇਕ ਰੈਲੀ ਦੌਰਾਨ ਟਰੰਪ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ‘ਚ ਇਕ ਗੋਲੀ ਉਨ੍ਹਾਂ ਦੇ ਕੰਨ ਨੂੰ ਛੂੰਹਦੇ ਹੋਏ ਲੰਘ ਗਈ ਸੀ।