ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ


ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਊਰੋ:


ਚੌਕੀ ਮਿਲਰਗੰਜ ਪੁਲਿਸ ਨੇ ਗਿੱਲ ਰੋਡ ‘ਤੇ ਸਥਿਤ ਲੋਹੇ ਦੇ ਗੋਦਾਮ ‘ਚੋਂ ਨਟ-ਬੋਲਟ ਦੀਆਂ ਭਰੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ‘ਚ 4 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਬ ਇੰਸਪੈਕਟਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਗਿਆ ਹੈ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਇਨ੍ਹਾਂ ਔਰਤਾਂ ਨੇ ਮਹਿਮੂਦਪੁਰਾ ਵਿੱਚ ਸਥਿਤ ਇੱਕ ਫੈਕਟਰੀ ਦੇ ਗੋਦਾਮ ਦੇ ਤਾਲੇ ਤੋੜ ਕੇ 7 ਬੋਰੀਆਂ ਨਟ ਅਤੇ ਬੋਲਟ ਚੋਰੀ ਕੀਤੀਆਂ ਸਨ। ਮਹਿਲਾਵਾਂ ਵੱਲੋਂ ਕੀਤੀ ਉਪਰੋਕਤ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ। ਫੁਟੇਜ ਦੇ ਆਧਾਰ ‘ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਮਹਿਲਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਡੁਗਰੀ ਰੋਡ ‘ਤੇ ਧੱਕਾ ਕਾਲੋਨੀ ‘ਚ ਰਹਿਣ ਵਾਲੀਆਂ ਇਹ ਔਰਤਾਂ ਮੂਲ ਰੂਪ ‘ਚ ਰਾਜਸਥਾਨ ਦੀਆਂ ਹਨ ਅਤੇ ਕੂੜਾ ਇਕੱਠਾ ਕਰਨ ਦੀ ਆੜ ‘ਚ ਵਾਰਦਾਤਾਂ ਕਰਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।