NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ

Uncategorized

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ


ਸ੍ਰੀ ਮੁਕਤਸਰ ਸਾਹਿਬ, 16 ਸਤੰਬਰ,ਬੋਲੇ ਪੰਜਾਬ ਬਿਊਰੋ :


ਸਾਲ 2017 ‘ਚ NEET ਟਾਪਰ ਰਿਹਾ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਦਿੱਲੀ ਵਿਚ ਇਕ ਕਮਰੇ ਵਿੱਚ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਿਹਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਨੀਟ ਪ੍ਰੀਖਿਆ ਬੈਚ 2017 ਵਿੱਚ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਆਲ ਇੰਡੀਆ ਵਿੱਚੋਂ ਟੌਪ ਕੀਤਾ ਸੀ ਅਤੇ ਹੁਣ ਉਹ ਇਹ ਰੇਡੀਓ ਡਾਇਗਨੋਜ਼ ‘ਤੇ ਪੜ੍ਹਾਈ ਕਰ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਨਵਦੀਪ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚ ਹਨ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।