ਕੈਨੇਡਾ ‘ਚ ਆਇਆ ਭੂਚਾਲ
ਓਟਾਵਾ, 16 ਸਤੰਬਰ,ਬੋਲੇ ਪੰਜਾਬ ਬਿਊਰੋ :
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਭੂਚਾਲ ਆਇਆ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂ. ਐੱਸ. ਜੀ. ਐੱਸ.) ਮੁਤਾਬਕ ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਦੇਰ ਰਾਤ ਮਹਿਸੂਸ ਕੀਤਾ ਗਿਆ।
ਭੂਚਾਲ ਕਾਰਨ ਬ੍ਰਿਟਿਸ਼ ਕੋਲੰਬੀਆ ਦੇ ਤੱਟਵਰਤੀ ਸ਼ਹਿਰ ਪੋਰਟ ਮੈਕਨੀਲ ਵਿੱਚ ਦਹਿਸ਼ਤ ਫੈਲ ਗਈ। ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਹਾਲਾਂਕਿ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਬੁਰੀ ਤਰ੍ਹਾਂ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀ ਜਗ੍ਹਾ ‘ਤੇ ਆ ਗਏ ਸਨ।